Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:25 pm

+91 90915 01313 , +91 90916 01313

punjabbanni@gmail.com
punjabbani@yahoo.com

ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਰੂਰੀ ਅਨਿਲ ਵਿਜ

ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਰੂਰੀ ਅਨਿਲ ਵਿਜ

ਅੰਬਾਲਾ, 15 ਜੂਨ 2026 : ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਿਆਦਾ ਜਰੂਰੀ ਹੈ। ਦਸ ਦਈਏ ਕਿ ਰਿਆਣਾ ਵਿੱਚ ਸ਼ੁਰੂ ਹੋਈ SIR (ਸਪੈਸ਼ਲ ਇੰਟੈਂਸਿਵ ਰਿਵਿਜ਼ਨ) ਮੁਹਿੰਮ ਬਾਰੇ ਗੱਲ ਕਰਦਿਆਂ ਅਨਿਲ ਵਿਜ ਨੇ ਕਿਹਾ ਕਿ ਇਹ ਚੋਣ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦੇ ਅਨੁਸਾਰ ਕਈ ਸਾਲਾਂ ਤੋਂ ਇਸ ਪ੍ਰਕਿਰਿਆ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਨਾ ਕੀਤੇ ਜਾਣ ਕਾਰਨ ਵੋਟਰ ਸੂਚੀਆਂ ਵਿੱਚ ਕਈ ਤਰ੍ਹਾਂ ਦੀਆਂ ਗਲਤੀਆਂ ਆ ਗਈਆਂ ਸਨ।

ਦੂਸਰੇ ਪਾਸੇ ਮੱਧ ਪੂਰਬ ਵਿੱਚ ਬਣੇ ਤਣਾਅਪੂਰਨ ਹਾਲਾਤਾਂ ਦੇ ਦਰਮਿਆਨ ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਕੂਟਨੀਤਿਕ ਯਤਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸੇ ਵੀ ਵਿਵਾਦ ਦਾ ਹੱਲ ਜੰਗ ਦੀ ਬਜਾਏ ਗੱਲਬਾਤ ਅਤੇ ਸਮਝੌਤੇ ਰਾਹੀਂ ਹੋਣਾ ਵਿਸ਼ਵ ਸ਼ਾਂਤੀ ਲਈ ਬਿਹਤਰ ਸੰਕੇਤ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਮਝੌਤੇ ਦੀ ਸੰਭਾਵਨਾ ਮਜ਼ਬੂਤ ਨਜ਼ਰ ਆ ਰਹੀ ਹੈ। ਜੇਕਰ ਦੋਵੇਂ ਪੱਖ ਕਿਸੇ ਸਾਂਝੇ ਨਤੀਜੇ ‘ਤੇ ਪਹੁੰਚਦੇ ਹਨ ਤਾਂ ਇਸ ਦਾ ਸਿੱਧਾ ਲਾਭ ਭਾਰਤ ਨੂੰ ਵੀ ਮਿਲੇਗਾ। ਵਿਜ ਨੇ ਕਿਹਾ ਕਿ ਦੇਸ਼ ਦੀ ਵੱਡੀ ਪੈਟਰੋਲੀਅਮ ਲੋੜ ਮੱਧ ਪੂਰਬ ਦੇ ਦੇਸ਼ਾਂ ਤੋਂ ਪੂਰੀ ਹੁੰਦੀ ਹੈ ਅਤੇ ਖੇਤਰੀ ਅਸਥਿਰਤਾ ਕਾਰਨ ਸਪਲਾਈ ਚੇਨ ਪ੍ਰਭਾਵਿਤ ਹੋਈ ਸੀ।

ਉਨ੍ਹਾਂ ਨੇ ਕਿਹਾ ਕਿ ਤਣਾਅਪੂਰਨ ਹਾਲਾਤਾਂ ਕਾਰਨ ਸਮੁੰਦਰੀ ਆਵਾਜਾਈ ਵੀ ਪ੍ਰਭਾਵਿਤ ਹੋਈ ਅਤੇ ਭਾਰਤੀ ਮਲਾਹਾਂ ਨੂੰ ਵੀ ਜਾਨੀ ਨੁਕਸਾਨ ਝੱਲਣਾ ਪਿਆ। ਉਨ੍ਹਾਂ ਆਸ ਜਤਾਈ ਕਿ ਹਾਲਾਤ ਆਮ ਹੋਣ ਨਾਲ ਤੇਲ ਸਪਲਾਈ ਅਤੇ ਵਪਾਰਕ ਰਸਤੇ ਮੁੜ ਸੁਚਾਰੂ ਢੰਗ ਨਾਲ ਚੱਲਣਗੇ, ਜਿਸ ਨਾਲ ਦੇਸ਼ ਦੀਆਂ ਊਰਜਾ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ।

Advertisement
Advertisement
Advertisement
Advertisement
Scroll to Top