Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:29 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ

ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ

ਚੰਡੀਗੜ੍ਹ, 16 ਜੂਨ 2026 : ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਭਾਜਪਾ ਨੂੰ ਘੇਰਦਿਆਂ ਆਖਿਆ ਕਿ ਹਾਲ ਹੀ ਵਿੱਚ ਇੱਕ ਕਥਿਤ ਨਸ਼ਾ ਤਸਕਰ ਅਤੇ ਭਾਜਪਾ ਨਾਲ ਜੁੜੇ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਚਿਹਰੇ ਤੋਂ ਪਰਦਾ ਹਟਾ ਦਿੱਤਾ ਹੈ।ਉਨ੍ਹਾਂ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਪਾਰਟੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁਜਰਾਤ ਦੇ ਸਮੁੰਦਰੀ ਰਸਤਿਆਂ ਅਤੇ ਬੰਦਰਗਾਹਾਂ ਰਾਹੀਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਵਾਰ-ਵਾਰ ਕਿਵੇਂ ਫੜੀਆਂ ਜਾ ਰਹੀਆਂ ਹਨ।

ਚੀਮਾ ਨੇ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਹੁਣ ਇਹ ਗੰਭੀਰ ਸਵਾਲ ਖੜ੍ਹਾ ਹੋ ਗਿਆ ਹੈ ਕਿ ਇਸ ਮਸਲੇ ਵਿੱਚ ਕਿਹੜੀਆਂ ਸਿਆਸੀ ਤਾਕਤਾਂ ਦੀ ਭੂਮਿਕਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਮਿਲਦੀ ਰਹੀ, ਪਰ ਹੁਣ ਅਜਿਹੇ ਮਾਮਲਿਆਂ ਵਿੱਚ ਰਾਜਨੀਤਿਕ ਅਹੁਦੇਦਾਰਾਂ ਦੇ ਨਾਮ ਵੀ ਸਾਹਮਣੇ ਆ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਧੀ ਅਤੇ ਇਸ ਦੇ ਗੰਭੀਰ ਨਤੀਜੇ ਸੂਬੇ ਨੂੰ ਭੁਗਤਣੇ ਪਏ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਹਿੰਮ ਤਹਿਤ ਕਈ ਵੱਡੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top