Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੂਜਾ ਸਿਆਲ ਗਰੇਵਾਲ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਪੂਜਾ ਸਿਆਲ ਗਰੇਵਾਲ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਪਟਿਆਲਾ, 17 ਜੂਨ : 2012 ਬੈਚ ਦੇ ਸੀਨੀਅਰ ਪੀਸੀਐਸ ਅਧਿਕਾਰੀ ਪੂਜਾ ਸਿਆਲ ਗਰੇਵਾਲ ਨੇ ਅੱਜ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਆਪਣਾ ਅਹੁਦਾ ਸੰਭਾ‌ਲਦਿਆਂ ਹੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਤੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਸਮੇਤ ਨਗਰ ਨਿਗਮ ਦੀਆਂ ਸਾਰੀਆਂ ਬ੍ਰਾਂਚਾਂ ਦੇ ਮੁਖੀਆਂ ਨਾਲ ਅਹਿਮ ਬੈਠਕ ਕਰਕੇ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਉਨ੍ਹਾਂ ਲਈ ਨਵਾਂ ਨਹੀਂ ਹੈ, ਕਿਉਂਕਿ ਉਹ ਪਟਿਆਲਾ ਵਿਖੇ ਪਹਿਲਾਂ ਐਸਡੀਐਮ ਤੇ ਏ.ਡੀ.ਸੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ, ਅਹਿਮ ਪ੍ਰਾਜੈਕਟਾਂ ਨੂੰ ਨੇਪਰੇ ਚੜ੍ਹਾਉਣ, ਸੀਵਰੇਜ ਦੀ ਡੀਸਿਲਟਿੰਗ, ਸਟਰੀਟ ਲਾਈਟਾਂ, ਕੂੜਾ ਪ੍ਰਬੰਧਨ, ਲੈਗੇਸੀ ਵੇਸਟ ਦਾ ਨਿਪਟਾਰਾ ਤੇ ਸਾਫ਼-ਸਫ਼ਾਈ ਪੱਖੋਂ ਸ਼ਹਿਰ ਨੂੰ ਮਾਡਲ ਬਣਾਉਣ ਸਮੇਤ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਅਤੇ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।

ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਦੇ ਸਹਿਯੋਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਪਟਿਆਲਾ ਸ਼ਹਿਰ ਦੇ ਸਾਰੇ ਵਿਕਾਸ ਕਾਰਜ ਅਤੇ ਲੰਬਿਤ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨੇ ਵੀ ਯਕੀਨੀ ਬਣਾਏ ਜਾਣਗੇ।
ਨਗਰ ਨਿਗਮ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਨਗਰ ਨਿਗਮ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ।

ਜਿਕਰਯੋਗ ਹੈ ਕਿ ਪੂਜਾ ਸਿਆਲ ਗਰੇਵਾਲ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਡੇਰਾਬਸੀ ਦੇ ਐਸਡੀਐਮ, ਈਓ ਗਮਾਡਾ, ਆਰਟੀਏ ਮੋਹਾਲੀ, ਏਡੀਸੀ ਸ਼ਹਿਰੀ ਵਿਕਾਸ ਮੋਹਾਲੀ, ਪਟਿਆਲਾ, ਰੋਪੜ ਤੇ ਫ਼ਤਹਿਗੜ੍ਹ ਸਾਹਿਬ ਦੇ ਏਡੀਸੀ ਦੇ ਉਚ ਅਹੁਦਿਆਂ ਉਤੇ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸਕੀ ਕਾਰਜਾਂ ਦਾ ਚੋਖਾ ਤਜੁਰਬਾ ਪ੍ਰਾਪਤ ਹੈ। ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਤੁਰੰਤ ਅਤੇ ਸਖ਼ਤ ਫੈਸਲੇ ਲੈਣ ਜਾਣੇ ਵੀ ਜਾਂਦੇ ਹਨ।

Advertisement
Advertisement
Advertisement
Advertisement
Scroll to Top