Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 5:19 am

+91 90915 01313 , +91 90916 01313

punjabbanni@gmail.com
punjabbani@yahoo.com

ਜੀਰੋ ਟਾਲਰੈਸ ਨੀਤੀ : ਬਜ਼ੁਰਗ ਮਹਿਲਾ ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਹੋਈ ਤੁਰੰਤ ਕਾਰਵਾਈ

ਜੀਰੋ ਟਾਲਰੈਸ ਨੀਤੀ : ਬਜ਼ੁਰਗ ਮਹਿਲਾ ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਹੋਈ ਤੁਰੰਤ ਕਾਰਵਾਈ

ਚੰਡੀਗੜ੍ਹ, 10 ਜੂਨ 2026 : ਪੰਜਾਬ ਸਰਕਾਰ ਦੀ ਜੀਰੋ ਟਾਲਰੈਸ ਨੀਤੀ ਦੇ ਕਾਰਨ ਬਜੁਰਗਾਂ ਦੀ ਸੁਰਖਿਆ ਵਿਚ ਸਖਤ ਕਦਮ ਚੁਕੇ ਜਾ ਰਹੇ ਹਨ। ਤਾਜਾ ਮਾਮਲੇ ਵਿਚ ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਿਸਾਲ ਕਾਇਮ ਕੀਤੀ ਹੈ। ਮਾਨਸਾ ਜ਼ਿਲ੍ਹੇ ਵਿੱਚ ਇੱਕ ਬਜ਼ੁਰਗ ਮਹਿਲਾ ਵੱਲੋਂ ਕੀਤੀ ਗਈ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਤ ਵਿਭਾਗ ਅਤੇ ਪੁਲਿਸ ਨੇ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਦੇ ਅਨੁਸਾਰ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਜਾਣਕਾਰੀ ਦਿਤੀ ਹੈ ਕਿ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੀ ਗਈ ਦਖ਼ਲਅੰਦਾਜ਼ੀ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਸ਼ਿਕਾਇਤ ਵਿੱਚ ਬਜ਼ੁਰਗ ਮਹਿਲਾ ਨੇ ਦੋਸ਼ ਲਗਾਇਆ ਸੀ ਕਿ ਪਰਿਵਾਰਕ ਵਿਵਾਦ ਅਤੇ ਜਾਇਦਾਦ ਨਾਲ ਜੁੜੇ ਮਸਲਿਆਂ ਕਾਰਨ ਉਸ ਨੂੰ ਮਾਨਸਿਕ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਸ ਨਾਲ ਅਣਉਚਿਤ ਵਿਵਹਾਰ ਕੀਤਾ ਗਿਆ।

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੇ ਤੁਰੰਤ ਜਾਂਚ ਕਰਵਾਈ ਅਤੇ ਪੁਲਿਸ ਨਾਲ ਤਾਲਮੇਲ ਬਣਾਕੇ ਲੋੜੀਂਦੀ ਕਾਰਵਾਈ ਨੂੰ ਅੰਜਾਮ ਦਿੱਤਾ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਅਤੇ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਪੂਰਵਕ ਜੀਵਨ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਪੀੜਤਾਂ ਨੂੰ ਤੁਰੰਤ ਇਨਸਾਫ਼ ਦਿਵਾਇਆ ਜਾਵੇਗਾ।

Scroll to Top