Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:40 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਭਾਰਤੀ ਨਾਗਰਿਕਾਂ ਦੀ ਮੌਤ ਤੋ ਬਾਅਦ ਭਾਰਤ ਨੇ ਅਮਰੀਕਾ ਕੋਲ ਚੁਕਿਆ ਸਖਤੀ ਨਾਲ ਮੁੱਦਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 11 June, 2026, 06:31 PM

ਨਵੀਂ ਦਿੱਲੀ, 11 ਜੂਨ 2026 : ਓਮਾਨ ਦੇ ਸਮੁੰਦਰੀ ਤੱਟ ਨੇੜੇ ਵਾਪਰੀਆਂ ਘਟਨਾਵਾਂ ਤੋਂ ਭਾਰਤੀ ਨਾਗਰਿਕਾਂ ਦੀ ਮੌਤ ਤੋ ਬਾਅਦ ਭਾਰਤ ਨੇ ਇਹ ਮੁੱਦਾ ਅਮਰੀਕਾ ਕੋਲ ਸਖਤੀ ਨਾਲ ਚੁਕਿਆ ਹੈ। ਜਾਣਕਾਰੀ ਦੇ ਅਨੁਸਾਰ ਪਿਛਲੇ ਕੁਝ ਦਿਨਾਂ ਦੌਰਾਨ ਭਾਰਤੀ ਕਰੂ ਮੈਂਬਰਾਂ ਵਾਲੇ ਤਿੰਨ ਵਪਾਰਕ ਜਹਾਜ਼ਾਂ ‘ਤੇ ਕੀਤੀਆਂ ਗਈਆਂ ਕਾਰਵਾਈਆਂ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ, ਜਦਕਿ ਕਈ ਹੋਰ ਮਲਾਹ ਪ੍ਰਭਾਵਿਤ ਹੋਏ।

ਇਸ ਹਮਲੇ ਤੋ ਬਾਅਦ ਭਾਰਤ ਸਰਕਾਰ ਨੇ ਕਿਹਾ ਹੈ ਕਿ ਪ੍ਰਭਾਵਿਤ ਮਲਾਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਨਾਲ ਹੀ, ਪੂਰੇ ਮਾਮਲੇ ਦੀ ਨਜ਼ਦੀਕੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨਾਲ ਜੁੜੇ ਹਰ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ।

ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਸਮੁੰਦਰੀ ਖੇਤਰ ਵਿੱਚ ਹੋਈਆਂ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਮਰੀਕੀ ਅਧਿਕਾਰੀਆਂ ਨਾਲ ਮਾਮਲਾ ਉੱਚ ਪੱਧਰ ‘ਤੇ ਉਠਾਇਆ ਗਿਆ ਹੈ। ਭਾਰਤ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਪੂਰੇ ਮਾਮਲੇ ‘ਤੇ ਸਪੱਸ਼ਟੀਕਰਨ ਅਤੇ ਜਵਾਬਦੇਹੀ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਕ 8 ਜੂਨ ਨੂੰ ਇੱਕ ਤੇਲ ਟੈਂਕਰ ਨੂੰ ਨੁਕਸਾਨ ਪਹੁੰਚਿਆ ਸੀ, ਜਿਸ ‘ਤੇ ਸਵਾਰ ਸਾਰੇ 24 ਭਾਰਤੀ ਮਲਾਹ ਸੁਰੱਖਿਅਤ ਬਚਾ ਲਏ ਗਏ ਸਨ। ਇਸ ਤੋਂ ਬਾਅਦ 10 ਜੂਨ ਨੂੰ ਇੱਕ ਹੋਰ ਵਪਾਰਕ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਸਵਾਰ ਭਾਰਤੀ ਕਰੂ ਮੈਂਬਰਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ। ਮਾਹੌਲ ਦਿਨ ਪ੍ਰਤੀਦਿਨ ਤਣਾਅਪੂਰਨ ਹੁੰਦਾ ਜਾ ਰਿਹਾ ਹੈ।



Scroll to Top