Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ

ਪਟਿਆਲਾ 12 ਜੂਨ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਗਿਆ। ਜਿਲ੍ਹਾ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲ੍ਹੇ ਭਰ ਵਿੱਚ ਸਪੈਸ਼ਲ ਕੰਪੇਨ ਚਲਾਈ ਗਈ । ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਪੀ.ਆਰ.ਟੀ.ਸੀ ਵਰਕਸ਼ਾਪ, ਕਬਾੜੀ ਬਜਾਰ, ਕਬਾੜ ਦੀਆਂ ਦੁਕਾਨਾਂ ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ ।

ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ।

ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪਾਣੀ ਦੀ ਨਿਕਾਸੀ ਕੀਤੀ ਜਾਵੇ।

ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ  ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ  ਸਟਾਫ ਦੀਆਂ ਟੀਮਾਂ ਨਾਲ  ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 53384  ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 224 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 3,27183 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 1129 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

Advertisement
Advertisement
Advertisement
Advertisement
Scroll to Top