Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:49 pm

+91 90915 01313 , +91 90916 01313

punjabbanni@gmail.com
punjabbani@yahoo.com

ਯੋਗ ਭਾਰਤੀ ਪਰੰਪਰਾ ਦੀ ਇੱਕ ਅਮੂਲ ਧਰੋਹਰ ਹੈ : ਮੰਤਰੀ ਪੰਵਾਰ

ਯੋਗ ਭਾਰਤੀ ਪਰੰਪਰਾ ਦੀ ਇੱਕ ਅਮੂਲ ਧਰੋਹਰ ਹੈ : ਮੰਤਰੀ ਪੰਵਾਰ

ਸੋਨੀਪਤ, 12 ਜੂਨ 2026 : ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਦੇ ਤਹਿਤ ਭਗਤ ਫੂਲ ਸਿੰਘ ਮਹਿਲਾ ਯੂਨੀਵਰਸਿਟੀ, ਖਾਨਪੁਰ ਕਲਾਂ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਯੋਗ ਅਭਿਆਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਥੇ ਉਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਪੰਵਾਰ ਨੇ ਕਿਹਾ ਕਿ ਯੋਗ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਣ ਦਾ ਸਾਧਨ ਨਹੀਂ, ਸਗੋਂ ਇਹ ਭਾਰਤੀ ਪਰੰਪਰਾ ਦੀ ਇੱਕ ਅਜਿਹੀ ਅਮੂਲ ਧਰੋਹਰ ਹੈ ਜੋ ਮਨੁੱਖ ਦੇ ਸਰੀਰ, ਮਨ ਅਤੇ ਆਤਮਾ ਵਿੱਚ ਸੰਤੁਲਨ ਕਾਇਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਯੋਗ ਮਨੁੱਖੀ ਜੀਵਨ ਨੂੰ ਸਿਹਤ, ਸਾਕਾਰਾਤਮਕ ਸੋਚ ਅਤੇ ਆਤਮਿਕ ਸ਼ਾਂਤੀ ਦਾ ਰਾਹ ਦਿਖਾਉਂਦਾ ਆ ਰਿਹਾ ਹੈ ਅਤੇ ਅੱਜ ਇਹ ਵਿਸ਼ਵ ਪੱਧਰ ‘ਤੇ ਸਵੀਕਾਰਿਆ ਗਿਆ ਹੈ।

ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ, ਮਹਿਲਾਵਾਂ, ਸੀਨੀਅਰ ਨਾਗਰਿਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਯੋਗ ਅਭਿਆਸ ਕੀਤਾ ਅਤੇ ਲੋਕਾਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਦਾ ਕੇਂਦਰੀ ਵਿਸ਼ਾ ਬਜ਼ੁਰਗਾਂ ਦੀ ਸਿਹਤ ਅਤੇ ਸੁਖਾਲੇ ਜੀਵਨ ਨਾਲ ਜੁੜਿਆ ਹੋਇਆ ਹੈ। ਯੋਗਾ ਬੁਢਾਪੇ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਕਾਇਮ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹੈ, ਜੋ ਵਿਅਕਤੀ ਨੂੰ ਸਰਗਰਮ ਅਤੇ ਆਤਮਵਿਸ਼ਵਾਸੀ ਬਣਾਈ ਰੱਖਦਾ ਹੈ।

ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਚੰਗੀ ਸਿਹਤ ਦੀ ਬੁਨਿਆਦ ਜਵਾਨੀ ਵਿੱਚ ਹੀ ਰੱਖੀ ਜਾਂਦੀ ਹੈ, ਇਸ ਲਈ ਨੌਜਵਾਨਾਂ ਨੂੰ ਹੁਣ ਤੋਂ ਹੀ ਯੋਗ ਨੂੰ ਆਪਣੀ ਦਿਨਚਰਿਆ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਯਮਤ ਯੋਗ ਅਭਿਆਸ ਨਾ ਕੇਵਲ ਕਈ ਬਿਮਾਰੀਆਂ ਤੋਂ ਬਚਾਅ ਕਰਦਾ ਹੈ, ਸਗੋਂ ਮਨੁੱਖ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਅਤੇ ਊਰਜਾਵਾਨ ਵੀ ਬਣਾਉਂਦਾ ਹੈ।

Advertisement
Advertisement
Advertisement
Advertisement
Scroll to Top