Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 3:13 am

+91 90915 01313 , +91 90916 01313

punjabbanni@gmail.com
punjabbani@yahoo.com

ਟਰੇਡ ਕਮਿਸ਼ਨ ਪਟਿਆਲਾ ਦੇ ਹਰ ਵਪਾਰੀ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਐਡਵੋਕੇਟ ਵਿਨੋਦ

ਟਰੇਡ ਕਮਿਸ਼ਨ ਪਟਿਆਲਾ ਦੇ ਹਰ ਵਪਾਰੀ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਐਡਵੋਕੇਟ ਵਿਨੋਦ

ਪਟਿਆਲਾ, 13 ਜੂਨ : ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਵੱਲੋਂ ਵਪਾਰੀਆਂ ਨਾਲ ਇੱਕ ਮੀਟਿੰਗ ਹਲਕਾ ਪਟਿਆਲਾ ਸ਼ਹਿਰੀ ਦੇ ਪੁਰਾਣੀ ਕੋਤਵਾਲੀ ਬਾਜ਼ਾਰ ਵਿੱਚ ਕੀਤੀ ਗਈ। ਇਸ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਕੁਝ ਸਮੱਸਿਆਵਾਂ ਦਾ ਮੌਕੇ ਉੱਤੇ ਹੱਲ ਕੀਤਾ ਗਿਆ ਅਤੇ ਕੁਝ ਸਮੱਸਿਆਵਾਂ ਦੇ ਜਲਦੀ ਤੋਂ ਜਲਦੀ ਹੱਲ ਲਈ ਸੰਬੰਧਿਤ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਸ ਮੀਟਿੰਗ ਵਿੱਚ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ, ਹਲਕਾ ਪਟਿਆਲਾ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ, ਹਲਕਾ ਪਟਿਆਲਾ ਦੇ ਕਮਿਸ਼ਨ ਦੇ ਮੈਂਬਰ ਨਿਰਮਲ ਝੰਨੇੜੀ, ਰਜਤ ਗੋਇਲ, ਰਜਤ ਜਿੰਦਲ, ਅਦਿੱਤਿਆ ਕੁਮਾਰ, ਨਰੇਸ਼ ਵਰਮਾ, ਇਸ਼ਟਪਾਲ ਸਿੰਘ, ਪ੍ਰੀਤ ਅਵਲ ਅਭਿਸ਼ੇਕ ਸਾਹਨੀ , ਸੰਨੀ ਜੀ, ਜੀਐਸਟੀ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ ਵਿੱਚ ਟਰੇਡ ਕਮਿਸ਼ਨ ਦੀਆਂ ਮੀਟਿੰਗਾਂ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਵਪਾਰੀਆਂ ਨੂੰ ਇਹ ਵਿਸ਼ਵਾਸ ਦਿਵਾਉਂਦਾ ਹੈ ਕਿ ਟਰੇਡ ਕਮਿਸ਼ਨ ਦੀ ਟੀਮ ਵਪਾਰੀਆਂ ਨਾਲ ਹਰ ਸਮੇਂ ਹਾਜ਼ਰ ਹੈ ਅਤੇ ਜੋ ਵੀ ਸਮੱਸਿਆ ਟਰੇਡ ਕਮਿਸ਼ਨ ਦੇ ਸਾਹਮਣੇ ਆਉਂਦੀ ਹੈ ਉਸ ਦਾ ਹੱਲ ਕੀਤਾ ਜਾਵੇਗਾ।
Scroll to Top