Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 7:05 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼

ਦੁਆਰਾ: Punjab Bani ਪ੍ਰਕਾਸ਼ਿਤ :Saturday, 13 June, 2026, 03:19 PM

ਪਟਿਆਲਾ , 13 ਜੂਨ 2026 : ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਿੱਦਿਅਕ ਸੈਸ਼ਨ 2026-27 ਦਾ ਪ੍ਰਾਸਪੈਕਟਸ ਕਾਲਜ ਪ੍ਰਿੰਸੀਪਲ (ਪ੍ਰੋ.) ਡਾ. ਵਨੀਤਾ ਰਾਣੀ ਵੱਲੋਂ ਲੋਕ-ਅਰਪਿਤ ਕੀਤਾ ਗਿਆ। ਇਸ ਮੌਕੇ ਪ੍ਰਾਸਪੈਕਟਸ ਕਮੇਟੀ ਮੈਬਰ ਅਸਿ. ਪ੍ਰੋ. ਯਸ਼ਪ੍ਰੀਤ ਸਿੰਘ, ਅਸਿ. ਪ੍ਰੋ. ਮੂਰਤੀ ਕੌਰ, ਅਸਿ. ਪ੍ਰੋ. ਨਵਨੀਤ ਕੌਰ ਜੇਜੀ, ਡਾ. ਕੁਲਜੀਤ ਕੌਰ, ਡਾ.ਰੇਖਾ ਸ਼ਰਮਾਂ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

ਕਾਲਜ ਪ੍ਰਿੰਸੀਪਲ (ਪ੍ਰੋ.) ਡਾ. ਵਨੀਤਾ ਰਾਣੀ ਨੇ ਦੱਸਿਆ ਕਿ ਇਹ ਪ੍ਰਾਸਪੈਕਟਸ ਵਿਦਿਆਰਥੀਆਂ ਲਈ ਇੱਕ ਮਾਰਗਦਰਸ਼ਕ ਵਜੋਂ ਕੰਮ ਕਰੇਗਾ, ਇਸ ਪ੍ਰਾਸਪੈਕਟਸ ਵਿੱਚ ਕਾਲਜ ਦੇ ਇਤਿਹਾਸ, ਉਪਲਬਧੀਆਂ, ਵੱਖ-ਵੱਖ ਕੋਰਸਾਂ, ਫੀਸਾਂ ਦੇ ਵੇਰਵੇ, ਵਜ਼ੀਫ਼ਾ ਸਕੀਮਾਂ ਅਤੇ ਦਾਖ਼ਲੇ ਦੇ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਵਿਦਿਆਰਥੀ ਕਾਲਜ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਵੀ ਇਸ ਨੂੰ ਜਲਦ ਹੀ ਡਾਊਨਲੋਡ ਕਰ ਸਕਣਗੇ।

ਇਸ ਮੌਕੇ ਪ੍ਰਿੰਸੀਪਲ (ਪ੍ਰੋ.) ਡਾ. ਵਨੀਤਾ ਰਾਣੀ ਨੇ ਕਾਲਜ ਦੇ ਪਿਛੋਕੜ ਅਤੇ ਵਿੱਦਿਅਕ ਮਿਆਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਦਾ ਉਦੇਸ਼ ਕੇਵਲ ਕਿਤਾਬੀ ਗਿਆਨ ਦੇਣਾ ਨਹੀਂ, ਬਲਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਕਾਲਜ ਵਿੱਚ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਐਨ.ਐਸ.ਐਸ. ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਹੋਣਹਾਰ ਅਤੇ ਆਰਥਿਕ ਤੌਰ ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀਆਂ ਲਈ ਕਾਲਜ ਵੱਲੋਂ ਵਿਸ਼ੇਸ਼ ਫੀਸ ਮੁੁਆਫ਼ੀ ਅਤੇ ਵਜ਼ੀਫ਼ਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਪ੍ਰਾਸਪੈਕਟਸ ਕਮੇਟੀ ਦੇ ਕਨਵੀਨਰ ਅਸਿ. ਪ੍ਰੋ ਯਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਐਮ.ਐਡ. ਕਲਾਸ ਵਿੱਚ ਦਾਖ਼ਲਾ ਮੈਰਿਟ ਦੇ ਆਧਾਰ ਤੇ ਕੀਤਾ ਜਾਵੇਗੀ ਅਤੇ ਬੀ.ਐਡ. ਕਲਾਸ ਵਿੱਚ ਦਾਖ਼ਲਾ ਕਾਮਨ ਐਂਟਰੈਂਸ ਟੈਸਟ ਦੇ ਆਧਾਰ ਤੇ ਕੀਤਾ ਜਾਵੇਗਾ। ਦਾਖ਼ਲਿਆਂ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਕਾਲਜ ਵਿਖੇ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ।



Scroll to Top