Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:43 am

+91 90915 01313 , +91 90916 01313

punjabbanni@gmail.com
punjabbani@yahoo.com

 ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਪਟਿਆਲਾ ਦੇ ਸਾਰੇ ਵੋਟਰ : ਡਾ. ਹਿਮਾਂਸ਼ੂ ਅਗਰਵਾਲ

 ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਪਟਿਆਲਾ ਦੇ ਸਾਰੇ ਵੋਟਰ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 7 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਦਾ ਵੋਟਰ ਵਜੋਂ ਦਰਜ ਹੋਣਾ ਅਤੇ ਵੋਟਰ ਸੂਚੀ ਦਾ ਸਹੀ ਤੇ ਅਪਡੇਟ ਹੋਣਾ ਬੇਹੱਦ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਵੀਜ਼ਨ/ਵਿਸ਼ੇਸ਼ ਗਹਿਰੀ ਸੁਧਾਈ) ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਬੂਥ ਲੈਵਲ ਅਫ਼ਸਰ (ਬੀਐਲਓਜ਼) ਘਰ-ਘਰ ਜਾ ਕੇ ਗਣਨਾ ਫਾਰਮ (ਇਨਿਊਮਰੇਸ਼ਨ ਫਾਰਮ) ਵੰਡਣ ਅਤੇ ਵੋਟਰਾਂ ਦੀ ਤਸਦੀਕ ਦਾ ਕੰਮ ਕਰ ਰਹੇ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਬੀਐਲਓ ਤੁਹਾਡੇ ਘਰ ਆਉਣ ਤਾਂ ਉਨ੍ਹਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਦੇ ਹੋਏ ਪੂਰਾ ਸਹਿਯੋਗ ਦਿੱਤਾ ਜਾਵੇ, ਕਿਉਂਕਿ ਇਹ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬੀਐਲਓਜ਼ ਵੱਲੋਂ ਦਿੱਤੇ ਗਏ ਗਣਨਾ ਫਾਰਮ ਨੂੰ ਧਿਆਨ ਨਾਲ ਭਰ ਕੇ ਨਿਰਧਾਰਤ ਸਮੇਂ ਅੰਦਰ ਉਨ੍ਹਾਂ ਕੋਲ ਜਮ੍ਹਾਂ ਕਰਵਾਇਆ ਜਾਵੇ, ਕਿਉਂਕਿ ਇਹ ਸਮਾਂ-ਬੱਧ ਪ੍ਰਕਿਰਿਆ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖੇ ਜਾਣ ਤਾਂ ਜੋ ਮੌਕੇ ’ਤੇ ਫਾਰਮ ਭਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹਰ ਵੋਟਰ ਦੀ ਇੱਕ-ਇੱਕ ਵੋਟ ਕੀਮਤੀ ਹੈ ਅਤੇ ਹਰ ਨਾਗਰਿਕ ਦਾ ਛੋਟਾ ਜਿਹਾ ਸਹਿਯੋਗ ਵੀ ਜ਼ਿਲ੍ਹਾ ਪਟਿਆਲਾ ਦੀ ਵੋਟਰ ਸੂਚੀ ਨੂੰ 100 ਫ਼ੀਸਦੀ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ। ਉਨ੍ਹਾਂ ਸਮੂਹ ਵੋਟਰਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਂਦੇ ਹੋਏ ਐਸ.ਆਈ.ਆਰ. ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Advertisement
Advertisement
Advertisement
Advertisement
Scroll to Top