Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਅਤ ਅਧਿਆਪਕ ਅੱਗੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਵੀ ਸਿਖਾਉਣ ਜੀਵਨ ਬਚਾਉਣ ਦਾ ਹੁਨਰ - ਡੀਸੀ

ਸਿੱਖਿਅਤ ਅਧਿਆਪਕ ਅੱਗੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਵੀ ਸਿਖਾਉਣ ਜੀਵਨ ਬਚਾਉਣ ਦਾ ਹੁਨਰ - ਡੀਸੀ

ਪਟਿਆਲਾ, 8 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਐਮਰਜੈਂਸੀ ਸਥਿਤੀ ਮੌਕੇ ਜ਼ਖਮੀ ਜਾਂ ਕਿਸੇ ਪੀੜਤ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ। ਡਿਪਟੀ ਕਮਿਸ਼ਨਰ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਚੇਤਨਾ ਪ੍ਰਾਜੈਕਟ ਤਹਿਤ ਨਿਵੇਕਲੀ ਪਹਿਲਕਦਮੀ ਕਰਦਿਆਂ ਸਕੂਲੀ ਅਧਿਆਪਕਾਂ ਲਈ ਸ਼ੁਰੂ ਕੀਤੇ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਪ੍ਰੋਗਰਾਮ ‘ਚ ਟ੍ਰੇਨਿੰਗ ਲੈਣ ਵਾਲੇ ਅਧਿਆਪਕਾਂ ਦੀ ਹੌਂਸਲਾ ਅਫਜਾਈ ਕਰ ਰਹੇ ਸਨ।

ਅੱਜ ਇੱਥੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਪਹਿਲੇ ਬੈਚ ਵਿੱਚ ਟ੍ਰੇਨਿੰਗ ਲੈਣ ਵਾਲੇ ਅਧਿਆਪਕਾਂ ਨੂੰ ਔਖੇ ਸਮੇਂ ਲੋਕਾਂ ਦੀ ਜਾਨ ਬਚਾਉਣ ਵਾਲੀ ਇਹ ਚਿੰਗਾੜੀ ਬੁਝਣ ਨਾ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਢਲੀ ਸਹਾਇਤਾ ਅਤੇ ਸਿਵਲ ਡਿਫੈਂਸ ਦਾ ਮੁੱਢਲਾ ਗਿਆਨ ਕੀਮਤੀ ਜਾਨਾਂ ਬਚਾ ਸਕਦਾ ਹੈ ਅਤੇ ਹਰੇਕ ਨਾਗਰਿਕ ਨੂੰ ਇਨ੍ਹਾਂ ਜ਼ਰੂਰੀ ਜੀਵਨ ਬਚਾਉਣ ਵਾਲੇ ਹੁਨਰਾਂ ਨਾਲ ਲੈਸ ਹੋਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਪਟਿਆਲਾ ਜ਼ਿਲ੍ਹੇ ਵਿੱਚ ਵੀ ਚੇਤਨਾ ਪ੍ਰਾਜੈਕਟ ਤਹਿਤ ਮੁਢਲੀ ਸਹਾਇਤਾ ਦੀ ਟ੍ਰੇਨਿੰਗ ਦੇਕੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ।

ਸਿਖਲਾਈ ਪ੍ਰਾਪਤ ਅਧਿਆਪਕਾਂ ਦੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ, ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਹ ਹੁਣ ਆਪਣੇ-ਆਪਣੇ ਸਕੂਲਾਂ ਵਿੱਚ ਮਾਸਟਰ ਟ੍ਰੇਨਰ ਵਜੋਂ ਸੇਵਾ ਕਰਨਗੇ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਪ੍ਰਦਾਨ ਕਰਨ ਦਾ ਹੰਭਲਾ ਮਾਰਨ। ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਨੂੰ ਸਿਖਲਾਈ ਲੈਣ ਲਈ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਐਮਰਜੈਂਸੀ ਪ੍ਰਤੀਕਿਰਿਆ, ਆਫ਼ਤ ਦੀ ਤਿਆਰੀ ਅਤੇ ਮੁੱਢਲੀ ਸਹਾਇਤਾ ਬਾਰੇ ਜਾਗਰੂਕਤਾ ਪੈਦਾ ਕਰਨ ਨਾਲ ਇੱਕ ਸੁਰੱਖਿਅਤ ਸਮਾਜ ਸਿਰਜਣ ਵਿੱਚ ਮਦਦ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਸਿਖਲਾਈ ਪ੍ਰੋਗਰਾਮ ਕਰਵਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਰੱਥਾ-ਨਿਰਮਾਣ ਉਪਰਾਲੇ ਆਫ਼ਤ ਪ੍ਰਬੰਧਨ ਦੀ ਤਿਆਰੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

Scroll to Top