Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ

ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ

ਪਟਿਆਲਾ, 9 ਜੁਲਾਈ : ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ ‘ਚੇਤਨਾ ਪ੍ਰੋਜੈਕਟ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ ਦੇ ਵਿਦਿਆਰਥੀਆਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦਾ ਵਿਦਿਅਕ ਦੌਰਾ ਕੀਤਾ।

ਇਸ ਮੌਕੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਰਕਾਰੀ ਕੰਮਕਾਜ ਦੀ ਪ੍ਰਕਿਰਿਆ, ਪ੍ਰਸ਼ਾਸਨਿਕ ਢਾਂਚੇ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਜ-ਪ੍ਰਣਾਲੀ ਤੋਂ ਨੇੜਿਓਂ ਜਾਣੂ ਕਰਵਾਉਣਾ ਹੈ।

ਡਾ. ਅਗਰਵਾਲ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਲਈ ਭਵਿੱਖ ਵਿੱਚ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਇਸ ਨਾਲ ਨਾ ਸਿਰਫ਼ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਦਾ ਹੈ, ਸਗੋਂ ਉਨ੍ਹਾਂ ਨੂੰ ਆਪਣੇ ਕਰੀਅਰ ਸਬੰਧੀ ਟੀਚੇ ਨਿਰਧਾਰਤ ਕਰਨ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਸਮਝਣ ਦਾ ਵੀ ਮੌਕਾ ਮਿਲਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਭਵਿੱਖੀ ਟੀਚਿਆਂ, ਕਰੀਅਰ ਵਿਕਲਪਾਂ ਅਤੇ ਚਿੰਤਾਵਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਇਸ ਦੌਰਾਨ ਵਿਦਿਆਰਥੀਆਂ ਅਤੇ ਸਕੂਲ ਦੇ ਪ੍ਰਿੰਸੀਪਲ ਵੱਲੋਂ ਉਠਾਏ ਗਏ ਸਕੂਲ ਨਾਲ ਸਬੰਧਤ ਮਸਲਿਆਂ ਦੇ ਹੱਲ ਦਾ ਵੀ ਭਰੋਸਾ ਦਿੱਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਲਗਾਤਾਰ ਉੱਚਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਚੇਤਨਾ ਪ੍ਰੋਜੈਕਟ’ ਵਰਗੀਆਂ ਪਹਿਲਕਦਮੀਆਂ ਰਾਹੀਂ ਵਿਦਿਆਰਥੀਆਂ ਨੂੰ ਵਿਹਾਰਕ ਸਿੱਖਿਆ ਅਤੇ ਬਿਹਤਰ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

Scroll to Top