Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 1:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ

ਪਟਿਆਲਾ, 10 ਜੁਲਾਈ – ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ, ਜਿਸ ਨੇ ਭਾਰਤ ਸਰਕਾਰ ਦੀ ਯੋਜਨਾ ‘ਪੀ. ਐੱਮ. ਯੁਵਾ ਮੈਂਟਰਸ਼ਿਪ ਸਕੀਮ’ ਤਹਿਤ ਅਣਗੌਲ਼ੇ ਅਜ਼ਾਦੀ ਘੁਲਾਟੀਏ ਬੰਤਾ ਸਿੰਘ ਸੰਘਵਾਲ ਦੀ ਜ਼ਿੰਦਗੀ ‘ਤੇ ਅਧਾਰਿਤ ਨਾਵਲ ‘ਗ਼ਦਰ ਦੀ ਰਾਹ ‘ਤੇ’ ਲਿਖਿਆ ਹੈ, ਨੇ ਆਪਣਾ ਇਹ ਨਾਵਲ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਭੇਂਟ ਕੀਤਾ। ਇਸ ਮੌਕੇ ਹਾਜ਼ਰ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ।
ਡਾ. ਜਗਦੀਪ ਸਿੰਘ ਨੇ ਕਿਹਾ ਕਿ ਇਹ ਯੂਨੀਵਰਸਿਟੀ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੀ ਖੋਜਾਰਥੀ ਨੇ ਦੇਸ਼ ਦੇ ਅਣਗੌਲੇ ਨਾਇਕਾਂ ਦੀ ਇਤਿਹਾਸਕ ਦੇਣ ਨੂੰ ਖੋਜ ਰਾਹੀਂ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਇਤਿਹਾਸ ਦੇ ਅਣਫੋਲੇ ਪੰਨਿਆਂ ਨੂੰ ਰੋਸ਼ਨੀ ਵਿੱਚ ਲਿਆਉਂਦੇ ਹਨ, ਬਲਕਿ ਨਵੀਂ ਪੀੜ੍ਹੀ ਨੂੰ ਸਾਡੇ ਅਜ਼ਾਦੀ ਘੁਲਾਟੀਆਂ ਦੇ ਸੰਘਰਸ਼, ਦੇਸ਼ ਭਗਤੀ ਅਤੇ ਬੇਮਿਸਾਲ ਕੁਰਬਾਨੀਆਂ ਤੋਂ ਵੀ ਜਾਣੂ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਹੀ ਆਪਣੇ ਖੋਜਾਰਥੀਆਂ ਨੂੰ ਅਜਿਹੇ ਸਾਰਥਕ ਅਤੇ ਮਿਆਰੀ ਕਾਰਜਾਂ ਲਈ ਪ੍ਰੇਰਿਤ ਕਰਦੀ ਰਹੇਗੀ।
ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ ‘ਪੀ. ਐੱਮ. ਯੁਵਾ ਮੈਂਟਰਸ਼ਿਪ ਸਕੀਮ’ ਭਾਰਤ ਦੇ ਅਣਗੌਲ਼ੇ ਅਜ਼ਾਦੀ ਘੁਲਾਟੀਆਂ ਦੇ ਜੀਵਨ ਨੂੰ ਉਭਾਰਨ ਨਾਲ਼ ਸੰਬੰਧਿਤ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਰਾਜਪਾਲ ਸਾਹਿਬ ਵੱਲੋਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹਾ ਸ਼ਾਨਦਾਰ ਕੰਮ ਜਾਰੀ ਰੱਖਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Advertisement
Advertisement
Advertisement
Advertisement
Scroll to Top