Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:36 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ, ਵਾਤਾਵਰਣ ਪਲਾਨ 'ਤੇ ਚਰਚਾ

ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ, ਵਾਤਾਵਰਣ ਪਲਾਨ 'ਤੇ ਚਰਚਾ

ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ, ਵਾਤਾਵਰਣ ਪਲਾਨ ‘ਤੇ ਚਰਚਾ
-ਜ਼ਿਲ੍ਹੇ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਐਨ.ਜੀ.ਟੀ. ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ
-ਜ਼ਿਲ੍ਹੇ ਦੇ ਸਾਰੇ ਬਾਜ਼ਾਰਾਂ ਦੀਆਂ ਐਸੋਸੀਏਸ਼ਨਾਂ ਨੂੰ ਨਾਲ ਲੈਕੇ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ
ਪਟਿਆਲਾ, 6 ਸਤੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਐਨ.ਜੀ.ਟੀ. ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਹਰ ਹਾਲ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਵਣਾਂ ਹੇਠ ਰਕਬਾ ਵਧਾਉਣ ਲਈ ਹਰਿਆਵਲ ਲਹਿਰ ਤਹਿਤ ਬੂਟੇ ਲਾਉਣ ਦਾ ਟੀਚਾ ਵੀ ਪੂਰਾ ਕੀਤਾ ਜਾਵੇਗਾ।
ਅੱਜ ਇੱਥੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜਿੱਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਉਥੇ ਨਾਲ ਹੀ ਆਪਣੇ ਘਰਾਂ ਵਿੱਚੋਂ ਨਿਕਲਦੇ ਕੂੜੇ ਨੂੰ ਗਿੱਲੇ ਤੇ ਸੁੱਕੇ ਕੂੜੇ ਦੇ ਰੂਪ ਵਿੱਚ ਵੱਖੋ-ਵੱਖ ਕਰਕੇ ਹੀ ਕੂੜੇ ਵਾਲੇ ਨੂੰ ਚੁਕਾਉਣ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਤੇ ਸਾਰੀਆਂ ਨਗਰ ਪਾਲਿਕਾਵਾਂ ਤੇ ਪੰਚਾਇਤਾਂ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਐਸੋਸੀਏਸ਼ਨਾਂ ਦੇ ਸਹਿਯੋਗ ਲੈਕੇ ਬਾਜ਼ਾਰਾਂ ਨੂੰ ਰੇਟਿੰਗ ਦਿੱਤੀ ਜਾਵੇ। ਇਨ੍ਹਾਂ ਮਾਰਕੀਟਾਂ ਵਿੱਚ ਸਾਫ਼-ਸਫ਼ਾਈ, ਪਾਰਕਿੰਗ, ਟੁਆਇਲਟਸ ਦੇ ਪ੍ਰਬੰਧ ਸਹੀ ਕਰਨੇ ਵੀ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਲਈ ਨਾਨ-ਅਟੇਨਮੈਂਟ ਐਕਸ਼ਨ ਪਲਾਨ ਪੂਰੀ ਤਰ੍ਹਾਂ ਲਾਗੂ ਕਰਨ ਸਮੇਤ ਜ਼ਿਲ੍ਹੇ ਦੇ ਅਪਡੇਟ ਕੀਤੇ ਜਾ ਰਹੇ ਵਾਤਾਵਰਣ ਪਲਾਨ ਨੂੰ ਸਾਰੇ ਵਿਭਾਗਾਂ ਵੱਲੋਂ ਲਾਜਮੀ ਤੌਰ ‘ਤੇ ਅਪਡੇਟ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨੇ ਕੂੜਾ ਪ੍ਰਬੰਧਨ ਲਈ ਲੋਕਾਂ ਆਮ ਲੋਕਾਂ ਤੇ ਬਾਜ਼ਾਰਾਂ ‘ਚ ਜਾਗਰੂਕਤਾ ਫੈਲਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਇਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ।
ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਕੂੜੇ ਦਾ ਨਿਪਟਾਰਾ, ਗਰੀਨ ਬੈਲਟ, ਹਵਾ ਤੇ ਪਾਣੀ ਦੀ ਗੁਣਵੱਤਾ ਸੁਧਾਰਨ, ਉਦਯੋਗਿਕ ਕਚਰੇ ਨੂੰ ਸੰਭਾਲਣ ਤੋਂ ਇਲਾਵਾ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਆਦਿ ਨੁਕਤਿਆਂ ‘ਤੇ ਚਰਚਾ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਭਾਦਸੋਂ ਤੇ ਘਨੌਰ ‘ਚ ਘਰਾਂ ਤੋਂ ਕੂੜਾ ਚੁੱਕਣ ਦੇ ਮਾਮਲੇ ‘ਚ ਸਮਾਣਾ, ਘੱਗਾ, ਪਾਤੜਾਂ, ਸਨੌਰ, ਘਨੌਰ, ਭਾਦਸੋਂ ਸਮੇਤ ਕੂੜੇ ਦੇ ਸਰੋਤ ਗਿੱਲੇ ਤੇ ਸੁੱਕੇ ਕੂੜੇ ਵਿੱਚ ਵੱਖੋ-ਵੱਖ ਕਰਨ ਲਈ ਘੱਗਾ, ਘਨੌਰ ਅਤੇ ਭਾਦਸੋਂ ਅਤੇ ਪੁਰਾਣੇ ਪਏ ਕੂੜੇ ਦੇ ਨਿਪਟਾਰੇ ਪ੍ਰਤੀ ਕੀਤੇ ਜਾ ਰਹੇ ਕੰਮ ਲਈ ਨਾਭਾ, ਸਨੌਰ, ਘਨੌਰ, ਭਾਦਸੋਂ ਦੇ ਕਾਰਜ ਸਾਧਕ ਅਫ਼ਸਰਾਂ ਦੀ ਸ਼ਲਾਘਾ ਕੀਤੀ।
ਸਾਕਸ਼ੀ ਸਾਹਨੀ ਨੇ ਸ਼ਹਿਰਾਂ ‘ਚ ਸਫ਼ਾਈ ਦਾ ਕੰਮ ਰਾਤ ਸਮੇਂ ਕਰਨ, ਪਿੰਡਾਂ ਦੇ ਛੱਪੜਾਂ ਦੀ ਸਾਫ਼-ਸਫ਼ਾਈ, ਘੱਗਰ ਨਾਲ ਲੱਗਦੇ ਇਲਾਕਿਆਂ ‘ਚ ਪੀਣ ਵਾਲੇ ਪਾਣੀ ਦੇ ਸੈਂਪਲ ਲੈਣੇ ਤੇ ਇੱਥੇ ਦੀ ਵੱਸੋਂ ਦੀ ਸਿਹਤ ਜਾਂਚ, ਘੱਗਰ ‘ਚ ਪੈਣ ਵਾਲੇ ਪਾਣੀ ‘ਚ ਸੀਵਰੇਜ ਜਾਂ ਫੈਕਟਰੀਆਂ ਦੇ ਪਾਣੀ ਨੂੰ ਬਿਨ੍ਹਾਂ ਸੋਧੇ ਨਾ ਪੈਣ ਦੇਣ ਆਦਿ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ ਨੇ ਮੀਟਿੰਗ ਦੀ ਕਾਰਵਾਈ ਚਲਾਈ। ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਮਨੀਸ਼ਾ ਰਾਣਾ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਈ.ਓ. ਪੀ.ਡੀ.ਏ. ਦੀਪਜੋਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ, ਜਲ ਸਪਲਾਈ ਤੇ ਸੀਵਰੇਜ ਬੋਰਡ, ਡਰੇਨੇਜ, ਭੂਮੀ ਰੱਖਿਆ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top