Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:58 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਦੀ ਨਿਵੇਕਲੀ ਪਹਿਲ, ਸੇਵਾਮੁਕਤ ਕਰਮਚਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਰਿਟਾਇਰਮੈਂਟ ਡਿਉਸ ਦੇ ਚੈੱਕ

ਮੇਅਰ ਦੀ ਨਿਵੇਕਲੀ ਪਹਿਲ, ਸੇਵਾਮੁਕਤ ਕਰਮਚਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਰਿਟਾਇਰਮੈਂਟ ਡਿਉਸ ਦੇ ਚੈੱਕ

ਪਟਿਆਲਾ, 10 ਜੁਲਾਈ :  ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸੇਵਾਮੁਕਤ ਕਰਮਚਾਰੀਆਂ ਦੇ ਹਿੱਤ ਵਿੱਚ ਇੱਕ ਮਿਸਾਲੀ ਪਹਿਲ ਕਰਦਿਆਂ ਰਿਟਾਇਰਮੈਂਟ ਵਾਲੇ ਦਿਨ ਹੀ ਉਨ੍ਹਾਂ ਦੇ ਬਕਾਇਆ ਰਿਟਾਇਰਮੈਂਟ ਡਿਊਸ ਦੀ ਰਕਮ ਅਦਾ ਕੀਤੀ ਗਈ। ਇਹ ਪਹਿਲ ਕਰਮਚਾਰੀਆਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ, ਕਿਉਂਕਿ ਆਮ ਤੌਰ ‘ਤੇ ਰਿਟਾਇਰਮੈਂਟ ਤੋਂ ਬਾਅਦ ਡਿਊਜ ਅਤੇ ਹੋਰ ਬਕਾਇਆ ਰਕਮ ਪ੍ਰਾਪਤ ਕਰਨ ਲਈ ਕਰਮਚਾਰੀਆਂ ਨੂੰ ਕਈ ਮਹੀਨਿਆਂ ਤੱਕ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ।
ਇਸ ਮੌਕੇ ਨਗਰ ਨਿਗਮ ਦੇ ਮਾਲੀ ਸ਼੍ਰੀ ਕੇਸਰ ਸਿੰਘ, ਸਪੁੱਤਰ ਜੁੰਮਾ ਸਿੰਘ ਨੂੰ ਰਿਟਾਇਰਮੈਂਟ ਸਮੇਂ ਹੀ ਬਣਦੇ ਡਿਊਜ ਦੀ ਰਕਮ ਦਾ ਚੈੱਕ ਸੌਂਪਿਆ ਗਿਆ। ਇਸ ਤੋਂ ਇਲਾਵਾ ਸਫ਼ਾਈ ਸੇਵਕਾ ਸ਼੍ਰੀਮਤੀ ਅਨੀਤਾ, ਪਤਨੀ ਸ਼੍ਰੀ ਦੀਪਕ ਕੁਮਾਰ ਨੂੰ ਮੌਕੇ ‘ਤੇ ਹੀ ਬਣਦੇ ਹੋਏ ਡਿਊਜ ਦੀ ਰਕਮ ਦੇ ਕੇ ਸਨਮਾਨ ਸਹਿਤ ਵਿਦਾ ਕੀਤਾ ਗਿਆ।
ਡਿਊਜ ਦੀ ਰਕਮ ਤੁਰੰਤ ਮਿਲਣ ‘ਤੇ ਸੇਵਾਮੁਕਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਸਿਰ ਡਿਊਜ ਮਿਲਣ ਨਾਲ ਰਿਟਾਇਰਮੈਂਟ ਤੋਂ ਬਾਅਦ ਦੀਆਂ ਆਰਥਿਕ ਲੋੜਾਂ ਨੂੰ ਪੂਰਾ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦੇ ਕਰਮਚਾਰੀਆਂ ਨੇ ਆਪਣੀ ਪੂਰੀ ਸੇਵਾ ਦੌਰਾਨ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਸੇਵਾਮੁਕਤੀ ਮਗਰੋਂ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਇੰਤਜ਼ਾਰ ਨਾ ਕਰਨਾ ਪਵੇ। ਇਸੇ ਉਦੇਸ਼ ਨਾਲ ਰਿਟਾਇਰਮੈਂਟ ਵਾਲੇ ਦਿਨ ਹੀ ਸਾਰੇ ਲੋੜੀਂਦੇ ਦਸਤਾਵੇਜ਼ ਪੂਰੇ ਕਰਕੇ ਡਿਊਜ ਦੀ ਰਕਮ ਜਾਰੀ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀਆਂ ਸਾਰੀਆਂ ਸ਼ਾਖਾਵਾਂ ਦੀ ਹਰ ਮਹੀਨੇ ਨਿਯਮਤ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ, ਜਿਸ ਦੌਰਾਨ ਵਿੱਤੀ ਹਾਲਾਤ ਅਤੇ ਪ੍ਰਸ਼ਾਸਨਿਕ ਕੰਮਕਾਜ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਜਾਂਦਾ ਹੈ। ਇਸ ਨਿਰੰਤਰ ਨਿਗਰਾਨੀ ਕਾਰਨ ਨਗਰ ਨਿਗਮ ਦੇ ਫੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੁਚੱਜੇ ਵਿੱਤੀ ਪ੍ਰਬੰਧਨ ਸਦਕਾ ਨਗਰ ਨਿਗਮ ਆਪਣੇ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਨਿਯਮਤ ਤੌਰ ‘ਤੇ ਤਨਖ਼ਾਹ ਅਦਾ ਕਰ ਰਿਹਾ ਹੈ ਅਤੇ ਸੇਵਾਮੁਕਤ ਕਰਮਚਾਰੀਆਂ ਦੇ ਬਣਦੇ ਡਿਊਜ ਵੀ ਸਮੇਂ ਸਿਰ ਜਾਰੀ ਕੀਤੇ ਜਾ ਰਹੇ ਹਨ।
Advertisement
Advertisement
Advertisement
Advertisement
Scroll to Top