Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 3:25 pm

+91 90915 01313 , +91 90916 01313

punjabbanni@gmail.com
punjabbani@yahoo.com

ਸਤਲੁਜ ਫਿਲਮ ਕਿਸੇ ਵੀ ਹਾਲਤ ਵਿਚ ਰੁਕਨ ਵਾਲੀ ਨਹੀ : ਦਿਲਜੀਤ ਦੋਸਾਂਝ

ਸਤਲੁਜ ਫਿਲਮ ਕਿਸੇ ਵੀ ਹਾਲਤ ਵਿਚ ਰੁਕਨ ਵਾਲੀ ਨਹੀ : ਦਿਲਜੀਤ ਦੋਸਾਂਝ

ਚੰਡੀਗੜ੍ਹ, 6 ਜੁਲਾਈ : ਜੀ ਫਾਈਵ ਓਟੀਟੀ ਪਲੇਟਫਾਰਮ ਉਪਰ ਬੀਤੇ ਦੋ ਦਿਨ ਪਹਿਲਾਂ ਰਿਲੀਜ ਹੋਈ ਫਿਲਮ ਸਤਲੁਜ ਜਿਸਨੂੰ ਰਿਲੀਜ ਦੇ ਸਿਰਫ ਦੋ ਦਿਨਾਂ ਅੰਦਰ ਹੀ ਹਟਾ ਦਿੱਤਾ ਗਿਆ ਹੈ। ਸਬੰਧੀ ਅੱਜ ਅਦਾਕਾਰ ਦਿਲਜੀਤ ਦੋਸਾਂਝ ਨੇ ਆਖਿਆ ਕਿ ਇਹ ਫਿਲਮ ਕਿਸੇ ਵੀ ਹਾਲਤ ਵਿਚ ਰੁਕਨ ਵਾਲੀ ਨਹੀ ਹੈ। ਲੋਕ ਇਸਨੂੰ ਦੇਖ ਵੀ ਚੁਕੇ ਹਨ ਤੇ ਡਾਊਨਲੋਡ ਵੀ ਕਰ ਚੁਕੇ ਹਨ।

ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਹ ਫ਼ਿਲਮ ਕਿਸੇ ਵੀ ਹਾਲਤ ਵਿੱਚ ਰੁਕਣ ਵਾਲੀ ਨਹੀਂ ਹੈ ਅਤੇ ਜਸਵੰਤ ਸਿੰਘ ਖਾਲੜਾ ਦੀ ਆਵਾਜ਼ ਨੂੰ ਕੋਈ ਵੀ ਦਬਾ ਨਹੀਂ ਸਕਦਾ। ਉਨ੍ਹਾਂ ਦਾ ਇਹ ਸੰਦੇਸ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਲਾਈਵ ਹੋ ਕੇ ਵੀ ਦਰਸ਼ਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਨਹੀਂ ਹੈ, ਕਿਉਂਕਿ ਫ਼ਿਲਮ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਲੋਕਾਂ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜਿਸ ਮਕਸਦ ਨਾਲ ਉਹ ਇਹ ਫ਼ਿਲਮ ਦਰਸ਼ਕਾਂ ਤੱਕ ਪਹੁੰਚਾਉਣਾ ਚਾਹੁੰਦੇ ਸਨ, ਉਹ ਮਕਸਦ ਪੂਰਾ ਹੋ ਗਿਆ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀ।

Scroll to Top