ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਸਫਾਈ ਕਰ ਰਹੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਦਰੜਿਆ, 1 ਔਰਤ ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 September, 2023, 07:36 PM

ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਸਫਾਈ ਕਰ ਰਹੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਦਰੜਿਆ, 1 ਔਰਤ ਦੀ ਮੌਤ

ਸ਼ੰਭੂ 15 ਸਤੰਬਰ 2023 – ਰਾਜਪੁਰਾ ਪਟਿਆਲਾ ਰੋਡ ਟਾਉਨ ਵਿਖੇ ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਸਫਾਈ ਕਰਨ ਵਾਲੇ ਨਗਰ ਕੌਂਸਲ ਦੇ ਕਰਮਚਾਰੀਆਂ ‘ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਦਰੜ ਦਿੱਤਾ ਹੈ। ਜਿਸ ਕਰਕੇ ਇੱਕ ਔਰਤ ਦੀ ਮੌਤ ਹੋ ਗਈ ਹੈ ਤੇ ਇਕ ਔਰਤ ਤੇ ਮਰਦ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਰਕੇ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਹੈ।
ਇਹ ਘਟਨਾ ਦੀ ਵੀਡੀਓ ਵੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਮੌਕੇ ਪੁਲਸ ਨੇ ਗੱਡੀ ਨੂੰ ਸਾਇਡ ਤੇ ਕਰਵਾ ਕੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਵਾ ਦਿਤਾ ਹੈ। ਦਸਿਆ ਜਾ ਰਿਹਾ ਹੈ ਕਿ ਗੱਡੀ ਚਾਲਕ ਮੋਕੇ ਤੇ ਗੱਡੀ ਛੱਡ ਕੇ ਫਰਾਰ ਹੋ ਗਿਆ ਹੈ।