ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ
ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਦੇ ਬੀ.ਐਸ.ਸੀ. ਭਾਗ ਪਹਿਲਾ ਆਨਸਰ ਇਨ ਐਗਰੀਕਲਚਰ ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਗਏ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਵਿਸ਼ਾ ਮਾਹਿਰਾਂ ਨਾਲ ਖੇਤੀਬਾੜੀ ਵਿੱਚ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਵਿੱਚ ਉਪਯੋਗ ਹੋਣ ਵਾਲੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਕਿਸਾਨ ਮੇਲੇ ਵਿੱਚ ਵੱਖ-ਵੱਖ ਫਸਲਾਂ ਦੀਆਂ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦੇਣ ਲਈ ਸਟਾਲਾਂ ਲਗਾਈਆਂ ਗਈਆਂ ਸਨ ਜਿੱਥੇ ਵਿਦਿਆਰਥੀਆਂ ਨੇ ਵਿਚਾਰ ਵਟਾਂਦਰੇ ਉਪਰੰਤ ਇਹਨਾਂ ਬਾਰੇ ਭਰਪੂਰ ਜਾਣਕਾਰੀ ਹਾਸਲ ਕੀਤੀ।
ਡਾ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਦੌਰੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਰਾਹੀਂ ਸਮੇਂ ਦੇ ਹਾਣੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਉਹ ਭਵਿੱਖ ਲਈ ਤਿਆਰ ਹੋ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਿਆਰਥੀ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਬਾਰੇ ਵੀ ਜਾਣਕਾਰੀ ਹਾਸਲ ਕਰਕੇ ਖੇਤੀਬਾੜੀ ਨੂੰ ਹੋਰ ਲਾਹੇਵੰਦਾ ਧੰਦਾ ਬਣਾਉਣ ਦੀ ਕੋਸ਼ਿਸ਼ ਵੀ ਕਰ ਰਹੇ ਹਨ।
ਇਹ ਅਕਾਦਮਿਕ ਦੌਰਾ ਡਾ. ਹਰਪ੍ਰੀਤ ਕੌਰ ਮੁਖੀ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਦੀ ਪ੍ਰੇਰਨਾ ਨਾਲ ਡਾ. ਪਰਦੀਪ ਕੁਮਾਰ ਪ੍ਰੋ. ਪਰਮਿੰਦਰ ਕੌਰ ਅਤੇ ਲੈਬ ਅਟੈਂਡੈਟ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ।
