ਐੱਨ. ਐੱਸ.ਐੱਸ. ਵਲੰਟੀਅਰਾਂ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ
ਐੱਨ. ਐੱਸ.ਐੱਸ. ਵਲੰਟੀਅਰਾਂ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਐੱਨ. ਐੱਸ. ਐੱਸ. ਵਲੰਟੀਅਰਾਂ ਲਈ ਇਕ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਅਤੇ ਇੰਜ. ਚਰਨਜੀਵ ਸਰੋਆ ਅਤੇ ਵਲੰਟੀਅਰਜ਼ ਸ਼ਾਮਿਲ ਹੋਏ।
ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨਵੇਂ ਵਲੰਟੀਅਰਾਂ ਨੂੰ ਐੱਨ. ਐੱਸ. ਐੱਸ. ਬਾਰੇ ਜਾਣੂ ਕਰਵਾਉਣਾ ਸੀ।
ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਵੱਲੋਂ ਇਸ ਮੌਕੇ ਨਵੇਂ ਵਲੰਟੀਅਰਾਂ ਨੂੰ ਐੱਨ. ਐੱਸ. ਐੱਸ. ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਅਤੇ ਪਿਛਲੇ ਸਾਲ ਦੌਰਾਨ ਵਲੰਟੀਅਰਾਂ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।
ਡਾ. ਸੰਦੀਪ ਸਿੰਘ ਨੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕੁੱਝ ਪੁਰਾਣੇ ਵਲੰਟੀਅਰਾਂ ਵੱਲੋਂ ਆਪਣੇ ਨੈਸ਼ਨਲ ਕੈਂਪਾਂ ਦੇ ਅਨੁਭਵ ਸਾਂਝੇ ਕੀਤੇ ਗਏ।
ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ ਨੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕੀਤਾ।
ਇਸ ਵਰਕਸ਼ਾਪ ਤੋਂ ਬਾਅਦ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ ਉਤਸਵ ਦੀ ਲੜੀ ਤਹਿਤ ਰੈਡ ਰਿਬਨ ਕਲਬ , ਇੰਟਰਪਨਉਰਸ਼ਿਪ ਕਲੱਬ ਅਤੇ ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ ਦੇ ਸਾਂਝੇ ਉੱਦਮਾਂ ਨਾਲ ਵਲੰਟੀਅਰਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਜਾਗਰੂਕਤਾ ਰੈਲੀ ਕੱਢੀ ਗਈ । ਇਸ ਰੈਲੀ ਦਾ ਮੁੱਖ ਮਕਸਦ ਕੁੜੀਆਂ ਨੂੰ ਪੜ੍ਹਾਉਣਾ ਅਤੇ ਕੁੜੀਆਂ ਦੀ ਘੱਟ ਰਹੀ ਗਿਣਤੀ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਇਸ ਜਾਗਰੂਕਤਾ ਪ੍ਰੋਗਰਾਮ ਅਤੇ ਰੈਲੀ ਵਿਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਅਤੇ ਇੰਜ. ਚਰਨਜੀਵ ਸਰੋਆ ਸਮੇਤ 84 ਵਲੰਟੀਅਰਾਂ ਨੇ ਭਾਗ ਲਿਆ।