Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਭੱਟ ਬੁੱਧ ਬਿਬੇਕੀ ਅਤੇ ਸਰਵਗੁਣੀ ਨਿਧਾਨ ਸਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Friday, 15 September, 2023, 06:14 PM

ਭੱਟ ਬੁੱਧ ਬਿਬੇਕੀ ਅਤੇ ਸਰਵਗੁਣੀ ਨਿਧਾਨ ਸਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਭਾਟ ਮਿਲਾਪ ਦਿਵਸ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ:- 15 ਸਤੰਬਰ ( ) ਭਾਟ ਸੰਪਰਦਾ ਦੇ ਆਗੂ ਭਾਈ ਅਮਰੀਕ ਸਿੰਘ ਰਠੋਰ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਭਾਟ ਮਿਲਾਪ ਦਿਵਸ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰਨ ਸਰਧਾ ਸਤਿਕਾਰ ਭਾਵਨਾ ਨਾਲ ਮਨਾਇਆ।

ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੁਜੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਤੇ ਵਿਸ਼ੇਸ਼ ਤੌਰ ਤੇ ਭਾਟ ਬਰਾਦਰੀ ਸੰਪਰਦਾ ਨੂੰ ਇਹ ਸਮਾਗਮ ਮਨਾਉਣ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਭੱਟ ਕਰਨੀ ਅਤੇ ਕਥਨੀ ਦੇ ਵੀ ਪੂਰੇ ਸਨ। ਭੱਟ ਕੀਰਤ ਮਹਾਨ ਯੋਧਾ ਸੀ ਜੋ ਗੁਰੂ ਹਰਿਗੋਬਿੰਦ ਸਾਹਿਬ ਦੇ ਮੁਖਲਿਸ ਖਾਂ ਨਾਲ ਹੋਏ ਯੁੱਧ ਵਿੱਚ ਸ਼ਹੀਦ ਹੋਇਆ। ਭੱਟ ਵਡਭਾਗੇ ਮਹਾਂਪੁਰਖ ਸਨ, ਜਿਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਪ੍ਰਤੱਖ ਦਰਸ਼ਨ ਹੋਏ। ਉਨ੍ਹਾਂ ਕਿਹਾ ਭੱਟਾਂ ਨੇ ਆਪਣੀ ਬਾਣੀ ਵਿੱਚ ਗੁਰੂਆਂ ਦੀ ਉਪਮਾ ਅਤੇ ਜਸ ਗਾਇਨ ਕੀਤਾ ਹੈ। ਸਿੱਖ ਧਰਮ ਜਿਹਾ ਹੋਰ ਧਰਮ ਕੋਈ ਹੋ ਹੀ ਨਹੀਂ ਸਕਦਾ। ਭੱਟ ਨਿਰਗੁਣ ਬ੍ਰਹਮ ਦੇ ਉਪਾਸ਼ਕ ਸਨ। ਉਨ੍ਹਾਂ ਕਿਹਾ ਭੱਟ ਬਾਣੀ ਕਾਵਿ-ਸਿਖ਼ਰ ਦੀ ਛੋਹ ਨਾਲ ਅਕਾਲ ਪੁਰਖ ਸਾਖਿਆਤ ਹੋ ਜਾਂਦਾ ਹੈ। ਭੱਟ ਬੁੱਧ ਬਿਬੇਕੀ ਅਤੇ ਸਰਵਗੁਣੀ ਨਿਧਾਨ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਦਰ ਭੱਟਾਂ ਦੇ ਸਵੱਈਏ ਦਰਜ਼ ਹਨ। ਇਹ ਸਵੱਈਏ ਭੱਟ ਬਾਣੀ ਗੁਰੂ ਉਪਮਾ ਦੇ ਸੁੰਦਰ ਸ਼ਬਦਾਂ ਦੀ ਪਵਿੱਤਰਤਾ ਕਰਕੇ ਬਹੁਤ ਸਤਿਕਾਰਯੋਗ ਹੈ ਜੋ ਰੋਜ਼ਾਨਾ ਅੰਮ੍ਰਿਤ ਵੇਲੇ ਇਸ ਬਾਣੀ ਦਾ ਗਾਇਨ ਆਦਿ ਗ੍ਰੰਥ ਦੇ ਪ੍ਰਕਾਸ਼ ਵੇਲੇ ਦੀ ਰਵਾਇਤ ਤੋਂ ਹੀ ਪ੍ਰਚਲਿਤ ਹੈ।

ਭੱਟ ਬਰਾਦਰੀ ਦੇ ਆਗੂ ਭਾਈ ਅਮਰੀਕ ਸਿੰਘ ਰਠੋਰ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨਤ ਕੀਤਾ ਗਿਆ। ਨਿਹਮਘ ਮੁਖੀ ਬਾਬਾ ਬਲਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਤੋਂ ਇਲਾਵਾ ਕਈ ਹੋਰ ਧਾਰਮਿਕ ਸਖਸ਼ੀਅਤਾਂ ਨੇ ਵੀ ਇਸ ਸਮਾਗਮ ਵਿੱਚ ਹਾਜ਼ਰੀ ਭਰੀ।



Scroll to Top