Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਿਹਤ ਮੰਤਰੀ ਦੇ ਸ਼ਹਿਰ ਵਿੱਚ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਧਮਕ

ਦੁਆਰਾ: Punjab Bani ਪ੍ਰਕਾਸ਼ਿਤ :Friday, 15 September, 2023, 06:16 PM

ਸਿਹਤ ਮੰਤਰੀ ਦੇ ਸ਼ਹਿਰ ਵਿੱਚ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਧਮਕ

ਸੂਬਾ ਪੱਧਰੀ ਰੈਲੀ ਕਰਕੇ ਡਾ. ਬਲਵੀਰ ਸਿੰਘ ਦੇ ਘਰ ਵੱਲ ਕੀਤਾ ਰੋਸ ਮਾਰਚ

ਮਾਣ-ਭੱਤਾ ਦੁੱਗਣਾ ਕਰਨ ਦੀ ਕੇਜਰੀਵਾਲ ਦੁਆਰਾ ਦਿੱਤੀ ਗਰੰਟੀ ਹਵਾਈ ਕਿਲ੍ਹਾ ਸਾਬਤ ਹੋਈ

ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ 19 ਸਤੰਬਰ ਦੀ ਮੀਟਿੰਗ ਤੈਅ
ਪਟਿਆਲਾ, 15 ਸਤੰਬਰ ( ) ਸਿਹਤ ਮਹਿਕਮੇ ਵਿੱਚ ਬਹੁਤ ਨਿਗੂਣੇ ਭੱਤਿਆਂ ‘ਤੇ ਕੰਮ ਕਰਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਥਾਨਕ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਗਈ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਘਰ ਵੱਲ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਤਹਿਸੀਲਦਾਰ ਸ਼੍ਰੀ ਜਿਨਸੂ ਬਾਂਸਲ ਰਾਹੀਂ ਜਥੇਬੰਦੀ ਦੀ 19 ਸਤੰਬਰ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਤੈਅ ਹੋਣ ਦੀ ਚਿੱਠੀ ਪ੍ਰਾਪਤ ਹੋਣ ਤੋਂ ਬਾਅਦ ਗੌਰਮਿੰਟ ਪ੍ਰੈੱਸ ਪਟਿਆਲਾ ਦੇ ਸਾਹਮਣੇ ਸਮਾਪਤ ਕਰ ਦਿੱਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਦੀਪ ਕੌਰ ਬਿਲਗਾ ਅਤੇ ਵਿੱਤ ਸਕੱਤਰ ਪਰਮਜੀਤ ਕੌਰ ਮਾਨ ਨੇ ਕਿਹਾ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਕੰਮ ਕਰਦੀਆਂ ਹਜ਼ਾਰਾਂ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਉਹਨਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਕਰ ਕੇ ਉਹਨਾਂ ਦੇ ਮਾਣ ਭੱਤੇ ਤੇ ਇਨਸੈਂਟਿਵਾਂ ਨੂੰ ਦੁੱਗਣਾ ਨਹੀਂ ਕਰ ਰਹੀ ਅਤੇ ਉਹਨਾ ‘ਤੇ ਘੱਟੋ-ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਗਿੱਲ ਫਾਰਮ ਅੰਮ੍ਰਿਤਸਰ ਵਿਖੇ ਸੱਦ ਕੇ ਸਰਕਾਰ ਬਣਦਿਆਂ ਹੀ ਮਾਣ ਭੱਤੇ ਨੂੰ ਦੁੱਗਣਾ ਕਰਨ ਦੀ ਗਰੰਟੀ ਦਿੱਤੀ ਗਈ ਸੀ, ਜਿਸ ਬਾਰੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਿਲਕੁਲ ਚੁੱਪ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਕੌਰ ਮਚਾਕੀ ਅਤੇ ਜਥੇਬੰਦਕ ਸਕੱਤਰ ਗੁਰਮਿੰਦਰ ਕੌਰ ਬਹਿਰਾਮਪੁਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇ ਕਾਨੂੰਨ ਅਧੀਨ ਲਿਆਂਦਾ ਜਾਵੇ ਅਤੇ 18 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਵੇ। ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦਾ ਈ.ਪੀ.ਐੱਫ ਕੱਟਿਆ ਜਾਵੇ, ਪੰਜ ਲੱਖ ਰੁਪਏ ਦਾ ਮੁਫ਼ਤ ਬੀਮਾ ਅਤੇ ਪ੍ਰਸੂਤਾ ਛੁੱਟੀ ਦੇ ਨੋਟੀਫਿਕੇਸ਼ਨਾਂ ਤੁਰੰਤ ਜਾਰੀ ਕੀਤੇ ਜਾਣ। ਕੋਵਿਡ 19 ਕਾਰਨ ਵਿੱਛੜ ਚੁੱਕੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੇ ਪਰਿਵਾਰਾਂ ਨੂੰ ਤਹਿ ਕੀਤੇ ਨਿਯਮਾਂ ਮੁਤਾਬਿਕ 50 ਲੱਖ ਦਾ ਮੁਆਵਜ਼ਾ ਦਿੱਤਾ ਜਾਵੇ। ਜਥੇਬੰਦੀ ਦੀਆਂ ਆਗੂਆਂ ਨੇ ਕਿਹਾ ਕਿ ਡੇਢ ਸਾਲ ਤੱਕ ਸਰਕਾਰ ਦੇ ਮੂੰਹ ਪੰਜਾਬ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਪੰਜਾਬ ਸਰਕਾਰ ਵਿਰੁੱਧ ਸ਼ੰਘਰਸ਼ ਦਾ ਮੋਰਚਾ ਖੋਲ ਦਿੱਤਾ ਹੈ ਅਤੇ ਇਸ ਨੂੰ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰੱਖਿਆ ਜਾਵੇਗਾ।
ਇਸ ਰੈਲੀ ਦੇ ਸਮਰਥਨ ਵਿੱਚ ਪੁੱਜੇ ਨੂੰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਵਿੱਤ ਸਕੱਤਰ ਹਰਿੰਦਰ ਦੁਸਾਂਝ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਿਗੂਣੇ ਮਾਣ ਭੱਤੇ ਅਤੇ ਇਨਸੈਂਟਿਵਾਂ ‘ਤੇ ਕੰਮ ਕਰਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਹਰ ਵੇਲੇ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕਿ ਪੰਜਾਬ ਦੀ ਗਰੀਬ ਜਨਤਾ ਦੇ ਘਰ ਘਰ ਤੱਕ ਸਿਹਤ ਸੇਵਾਵਾਂ ਪਹੁੰਚਾਉਂਦੀਆਂ ਹਨ ਪਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਉਹਨਾਂ ਦੀਆਂ ਸਮੱਸਿਆਂਵਾਂ ਦਾ ਹੱਲ ਕਰਨ ਦੀ ਬਜਾਏ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਵਿੰਦਰ ਕੌਰ ਅਲੀਸ਼ੇਰ, ਕਰਮਜੀਤ ਕੌਰ ਮੁਕਤਸਰ, ਸਰਬਜੀਤ ਕੌਰ ਛੱਜਲਵੱਡੀ, ਬਲਵਿੰਦਰ ਕੌਰ ਟਿੱਬਾ, ਗੁਰਜੀਤ ਕੌਰ, ਸੁਖਵੀਰ ਕੌਰ ਫਰੀਦਕੋਟ, ਅੰਮ੍ਰਿਤਪਾਲ ਕੌਰ, ਇੰਦੂ ਰਾਣਾ, ਲਕਸ਼ਮੀ ਬਾਈ ਪੂਜਾ, ਕੁਲਵਿੰਦਰ ਕੌਰ ਫਗਵਾੜਾ, ਪਰਮਜੀਤ ਕੌਰ ਮੁੱੱਦਕੀ, ਰਜਿੰਦਰ ਕੌਰ ਤਰਨਤਾਰਨ, ਸਵਰਨਜੀਤ ਕੌਰ ਬਠਿੰਡਾ, ਕੁਲਵਿੰਦਰ ਕੌਰ ਸੀਮਾ ਨਵਾਂਸ਼ਹਿਰ ਅਤੇ ਹਰਵਿੰਦਰ ਕੌਰ ਸੁਜੋਂ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਗੁਰਿੰਦਰਜੀਤ ਸਿੰਘ, ਪ੍ਰਮੋਦ ਗਿੱਲ, ਬਲਵਿੰਦਰ ਕੌਰ ਰਾਵਲਪਿੰਡੀ ਪਰਵੀਨ ਸ਼ਰਮਾਂ, ਗੁਰਜੀਤ ਘੱਗਾ, ਕੁਲਵਿੰਦਰ ਜੋਸ਼ਨ, ਬੀਨਾ ਘੱਗਾ, ਗੁਰਪ੍ਰੀਤ ਮੈਹਸ ਅਤੇ ਸਾਬਕਾ ਮੁਲਾਜ਼ਮ ਆਗੂ ਅਮਰਜੀਤ ਸ਼ਾਸ਼ਤਰੀ ਵੀ ਹਾਜ਼ਰ ਸਨ।



Scroll to Top