Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:09 pm

+91 90915 01313 , +91 90916 01313

punjabbanni@gmail.com
punjabbani@yahoo.com

ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਬੂਥ ਲੈਵਲ ਕੈਂਪ ਲਗਾਏ ਜਾਣਗੇ

ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਬੂਥ ਲੈਵਲ ਕੈਂਪ ਲਗਾਏ ਜਾਣਗੇ

ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਬੂਥ ਲੈਵਲ ਕੈਂਪ ਲਗਾਏ ਜਾਣਗੇ
-21 ਤੇ 22 ਅਕਤੂਬਰ ਅਤੇ 18 ਤੇ 19 ਨਵੰਬਰ ਨੂੰ ਪੋਲਿੰਗ ਸਟੇਸ਼ਨ ’ਤੇ ਲੱਗਣਗੇ ਵਿਸ਼ੇਸ਼ ਕੈਂਪ
ਪਟਿਆਲਾ, 15 ਸਤੰਬਰ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 17-10-2023 ਤੋਂ 30-11-2023 ਤੱਕ ਕੀਤਾ ਜਾਣਾ ਹੈ। ਇਸ ਸਮੇਂ ਦੌਰਾਨ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 01-01-2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰ: 7 ਅਤੇ ਦਰੁਸਤੀ ਲਈ ਫਾਰਮ ਨੰ: 8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ.ਐਲ.ਓ. ਰਾਹੀਂ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਵੱਲੋਂ ਮਿਤੀ 21-10-2023 ਦਿਨ ਸ਼ਨੀਵਾਰ, 22-10-2023 ਦਿਨ ਐਤਵਾਰ, 18-11-2023 ਦਿਨ ਸ਼ਨੀਵਾਰ ਅਤੇ 19-11-2023 ਦਿਨ ਐਤਵਾਰ ਨੂੰ ਕੁੱਲ ਚਾਰ ਦਿਨ ਆਪਣੇ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਤੇ ਕੈਂਪ ਵੀ ਲਗਾਏ ਜਾਣੇ ਹਨ।
ਇਸ ਸਬੰਧੀ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫ਼ਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ /ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜ਼ਰੂਰ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।

Advertisement
Advertisement
Advertisement
Advertisement
Scroll to Top