Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਦੁਆਰਾ: Punjab Bani ਪ੍ਰਕਾਸ਼ਿਤ :Monday, 18 September, 2023, 07:26 PM

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ
-ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ
-ਕਿਹਾ, ਸਮਾਣਾ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
ਸਮਾਣਾ, 18 ਸਤੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਕਰੀਬ 40 ਲੱਖ ਨਾਲ ਬਣਨ ਵਾਲੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਅਤੇ ਮਗਨਰੇਗਾ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਰੀਬ ਚਾਰ ਹਜ਼ਾਰ ਵਰਗ ਫੁੱਟ ਵਿੱਚ ਬਣਨ ਵਾਲੀ ਇਸ ਨਵੀਂ ਇਮਾਰਤ ਵਿੱਚ ਸਾਰੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਅੱਜ ਸਮਾਣਾ ਵਿਖੇ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਬੀ.ਡੀ.ਪੀ.ਓ. ਅਜੈਬ ਸਿੰਘ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।