Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:39 am

+91 90915 01313 , +91 90916 01313

punjabbanni@gmail.com
punjabbani@yahoo.com

ਜੈ ਇੰਦਰ ਕੌਰ ਨੇ ਸੂਬਾ ਮਹਿਲਾ ਪ੍ਰਧਾਨ ਨਿਯੁਕਤ ਕੀਤੇ ਜਾਣ ਲਈ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ

ਜੈ ਇੰਦਰ ਕੌਰ ਨੇ ਸੂਬਾ ਮਹਿਲਾ ਪ੍ਰਧਾਨ ਨਿਯੁਕਤ ਕੀਤੇ ਜਾਣ ਲਈ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ

ਜੈ ਇੰਦਰ ਕੌਰ ਨੇ ਸੂਬਾ ਮਹਿਲਾ ਪ੍ਰਧਾਨ ਨਿਯੁਕਤ ਕੀਤੇ ਜਾਣ ਲਈ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ

ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਮਿਹਨਤ ਕਰਦੀ ਰਹਾਂਗੀ – ਜੈ ਇੰਦਰ ਕੌਰ

ਪਟਿਆਲਾ, 17 ਸਤੰਬਰ

ਭਾਜਪਾ ਆਗੂ ਜੈ ਇੰਦਰ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦਾ ਉਨ੍ਹਾਂ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਦਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਨਿਯੁਕਤ ਕਰਨ ਲਈ ਧੰਨਵਾਦ ਕੀਤਾ।

ਆਪਣੀ ਨਿਯੁਕਤੀ ਤੋਂ ਬਾਅਦ ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਮੈਂ ਭਾਰਤੀ ਜਨਤਾ ਪਾਰਟੀ ਹਾਈਕਮਾਂਡ, ਖਾਸ ਕਰਕੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਪਾਰਟੀ ਪ੍ਰਧਾਨ ਜੇ.ਪੀ. ਨੱਡਾ ਜੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਦਾ ਮੇਰੇ ਤੇ ਇੱਕ ਵਾਰ ਤੋਂ ਭਰੋਸਾ ਜਤਾਉਣ ਲਈ ਅਤੇ ਮੈਨੂੰ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਨਿਯੁਕਤ ਕਰਨ ਲਈ ਬਹੁਤ ਧੰਨਵਾਦੀ ਹਾਂ।

ਉਨ੍ਹਾਂ ਅੱਗੇ ਕਿਹਾ ਕਿ, “ਪਾਰਟੀ ਦੇ ਇਸਤਰੀ ਵਿੰਗ ਦੀ ਅਗਵਾਈ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੋਵੇਗੀ ਅਤੇ ਮੈਂ ਸਾਰਿਆਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਪਾਰਟੀ ਦੀ ਬਿਹਤਰੀ ਅਤੇ ਸਾਡੇ ਪਿਆਰੇ ਪੰਜਾਬ ਦੇ ਲੋਕਾਂ ਲਈ ਲਗਾਤਾਰ ਮਿਹਨਤ ਕਰਦੀ ਰਹਾਂਗੀ।” ਉਹਨਾਂ ਨੇ ਅੱਗੇ ਕਿਹਾ ਕਿ, “ਇਹ ਨਿਯੁਕਤੀ ਹੋਰ ਵੀ ਯਾਦਗਾਰ ਹੋ ਗਈ ਹੈ ਕਿਉਂਕਿ ਇਹ ਸਾਡੇ ਪ੍ਰੇਰਣਾਦਾਇਕ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਮੌਕੇ ਤੇ ਆਈ ਹੈ।”

Advertisement
Advertisement
Advertisement
Advertisement
Scroll to Top