Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Monday, 18 September, 2023, 07:16 PM

ਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ

ਚੰਡੀਗੜ੍ਹ, 18 ਸਤੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ.ਟੀ.ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ.ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ ਅਧਿਆਪਕਾ ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ.ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।