Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 26 Oct 2026 | 5:51 pm

+91 90915 01313 , +91 90916 01313

punjabbanni@gmail.com
punjabbani@yahoo.com

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ, 26 ਅਕਤੂਬਰ – ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ ਜੋੜਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਐਲਾਨ ਕੀਤਾ ਕਿ ਜਿਸ ਤਰ੍ਹਾਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਇਆ ਗਿਆ ਹੈ, ਉਸੇ ਤਰ੍ਹਾਂ ਪੰਜਾਬ ਦੇ ਹਰ ਪਿੰਡ ਤੱਕ ਬੱਸਾਂ ਪਹੁੰਚਾਈਆਂ ਜਾਣਗੀਆਂ। ਪਿੰਡਾਂ ਤੋਂ ਸ਼ਹਿਰਾਂ ਨੂੰ ਜਾਣ ਵਾਲੀ ਬੱਸ ਸੇਵਾ ਬੰਦ ਕਰਨ ਲਈ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਨਵੀਆਂ ਬੱਸਾਂ ਗ੍ਰਾਮੀਣ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨਗੀਆਂ, ਰੋਜ਼ਾਨਾ ਦੇ ਸਫ਼ਰ ਨੂੰ ਆਸਾਨ ਬਣਾਉਣਗੀਆਂ ਅਤੇ ਸਿੱਖਿਆ, ਰੋਜ਼ਗਾਰ ਤੇ ਲੋੜੀਂਦੀਆਂ ਸੇਵਾਵਾਂ ਤੱਕ ਪਹੁੰਚ ਵਿੱਚ ਸੁਧਾਰ ਕਰਨਗੀਆਂ।

ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 29 ਸੀਟਾਂ ਵਾਲੀਆਂ 100 ਮਿੰਨੀ ਬੱਸਾਂ ਸ਼ਾਮਲ ਕਰਨ ਨਾਲ ਲਗਪਗ 150 ਨੌਜਵਾਨਾਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ, ਜਦਕਿ 15 ਨੌਜਵਾਨਾਂ ਨੂੰ ਤੁਰਤ ਟਰਾਂਸਪੋਰਟ ਵਿਭਾਗ ਵਿੱਚ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ।

‘ਐਕਸ’ (ਟਵਿੱਟਰ) ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਪੰਜਾਬ ਦੇ ਟਰਾਂਸਪੋਰਟ ਢਾਂਚੇ ਨੂੰ ਮਜ਼ਬੂਤ ਕਰਦਿਆਂ ਅੱਜ ਅਸੀਂ ਪਟਿਆਲਾ ਵਿੱਚ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਨਵੀਆਂ ਮਿੰਨੀ ਬੱਸਾਂ ਸ਼ਾਮਲ ਕੀਤੀਆਂ ਹਨ। ਇਹ ਬੱਸਾਂ ਖਾਸ ਤੌਰ ‘ਤੇ ਸਾਡੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ, ਜਿਸ ਨਾਲ ਪਿੰਡਾਂ ਦੇ ਵਸਨੀਕਾਂ ਲਈ ਸਫ਼ਰ ਵਧੇਰੇ ਸੁਖਾਲਾ ਹੋ ਜਾਵੇਗਾ। ਅਸੀਂ ਵਿਭਾਗ ਵਿੱਚ ਨੌਕਰੀਆਂ ਲਈ 15 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਹਨ। ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਹੋਰ ਸੁਧਾਰਨ ਲਈ ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਨਵੀਆਂ ਵੱਡੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।”

ਬੱਸਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਨਤਕ ਟਰਾਂਸਪੋਰਟ ਸਿਰਫ਼ ਇੱਕ ਥਾਂ ਤੋਂ ਦੂਜੀ ਥਾਂ ਜਾਣ ਦਾ ਸਾਧਨ ਨਹੀਂ ਹੈ, ਇਹ ਪੇਂਡੂ ਭਾਈਚਾਰਿਆਂ ਲਈ ਇੱਕ ਜੀਵਨ ਰੇਖਾ ਹੈ। ਭਰੋਸੇਯੋਗ ਬੱਸ ਸੇਵਾਵਾਂ ਨਾਲ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਸਕਦੇ ਹਨ, ਪਰਿਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਦੇ ਹਨ ਅਤੇ ਪਿੰਡਾਂ ਦਾ ਆਰਥਿਕ ਤੇ ਸਮਾਜਿਕ ਤਾਣਾ-ਬਾਣਾ ਮਜ਼ਬੂਤ ਹੁੰਦਾ ਹੈ।”

ਸੰਤੁਲਿਤ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਸ ਤਰ੍ਹਾਂ ਅਸੀਂ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ, ਉਸੇ ਤਰ੍ਹਾਂ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਬੱਸਾਂ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਣ। ਵਿਕਾਸ ਦੇ ਲਾਭ ਹਰੇਕ ਘਰ ਤੱਕ ਪਹੁੰਚਣੇ ਚਾਹੀਦੇ ਹਨ, ਭਾਵੇਂ ਲੋਕ ਵੱਡੇ ਸ਼ਹਿਰਾਂ, ਛੋਟੇ ਕਸਬਿਆਂ ਜਾਂ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਰਹਿੰਦੇ ਹੋਣ।”

ਉਨ੍ਹਾਂ ਜ਼ਿਕਰ ਕੀਤਾ, “ਪਹਿਲੀਆਂ ਸਰਕਾਰਾਂ ਨੇ ਪੇਂਡੂ ਟਰਾਂਸਪੋਰਟ ਕੁਨੈਕਟੀਵਿਟੀ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕਾਂ ਨੂੰ ਕੰਮ, ਸਿੱਖਿਆ ਅਤੇ ਹੋਰ ਜ਼ਰੂਰੀ ਲੋੜਾਂ ਲਈ ਸ਼ਹਿਰਾਂ ਤੱਕ ਜਾਣ ਲਈ ਸੰਘਰਸ਼ ਕਰਨਾ ਪੈਂਦਾ ਸੀ। ਸਾਡੀ ਸਰਕਾਰ ਇਸ ਸਥਿਤੀ ਨੂੰ ਬਦਲਣ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ ਕਿ ਕੋਈ ਵੀ ਵਿਅਕਤੀ ਰਹਿਣ ਦੀ ਥਾਂ ਕਰ ਕੇ ਮੌਕਿਆਂ ਤੋਂ ਵਾਂਝਾ ਨਾ ਰਹੇ।”

ਮੁੱਖ ਮੰਤਰੀ ਨੇ ਕਿਹਾ, “29 ਸੀਟਾਂ ਵਾਲੀਆਂ 100 ਨਵੀਆਂ ਮਿੰਨੀ ਬੱਸਾਂ ਪੀ.ਆਰ.ਟੀ.ਸੀ. ਦੇ ਨੌਂ ਡਿਪੂਆਂ ਰਾਹੀਂ ਪੇਂਡੂ ਅਤੇ ਛੋਟੇ ਕਸਬਿਆਂ ਦੇ ਰੂਟਾਂ ‘ਤੇ ਚੱਲਣਗੀਆਂ। ਇਹ ਸੇਵਾਵਾਂ ਰੋਜ਼ਗਾਰ, ਵਪਾਰ ਅਤੇ ਹੋਰ ਜ਼ਰੂਰੀ ਕੰਮਾਂ ਲਈ ਸ਼ਹਿਰਾਂ ਨੂੰ ਜਾਣ ਵਾਲੇ ਵਸਨੀਕਾਂ ਲਈ ਰੋਜ਼ਾਨਾ ਦੀ ਆਵਾਜਾਈ ਨੂੰ ਆਸਾਨ ਬਣਾਉਣਗੀਆਂ। ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਸੁਧਰੀ ਕੁਨੈਕਟੀਵਿਟੀ ਦਾ ਵੱਡਾ ਲਾਭ ਮਿਲੇਗਾ।”

ਉਨ੍ਹਾਂ ਦੱਸਿਆ ਕਿ ਇਹ ਬੱਸਾਂ ਪਟਿਆਲਾ, ਬਠਿੰਡਾ, ਚੰਡੀਗੜ੍ਹ, ਸੰਗਰੂਰ, ਬਰਨਾਲਾ, ਬੁਢਲਾਡਾ, ਕਪੂਰਥਲਾ, ਫ਼ਰੀਦਕੋਟ ਅਤੇ ਲੁਧਿਆਣਾ ਸਮੇਤ ਵੱਖ-ਵੱਖ ਡਿਪੂਆਂ ਵਿੱਚ ਵੰਡੀਆਂ ਗਈਆਂ ਹਨ।

ਜਨਤਕ ਟਰਾਂਸਪੋਰਟ ਦੇ ਵਿਸਥਾਰ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਪੂਰੇ ਪੰਜਾਬ ਵਿੱਚ ਲਗਪਗ 3,000 ਨਿੱਜੀ ਮਿੰਨੀ ਬੱਸਾਂ ਵੀ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਨੂੰ ਜੋੜ ਰਹੀਆਂ ਹਨ। ਅਸੀਂ ਲੋਕਾਂ ਲਈ ਸਫ਼ਰ ਨੂੰ ਹੋਰ ਸੁਖਾਲਾ ਬਣਾਉਣ ਲਈ ਜਨਤਕ ਟਰਾਂਸਪੋਰਟ ਨੈੱਟਵਰਕ ਨੂੰ ਲਗਾਤਾਰ ਮਜ਼ਬੂਤ ਕਰ ਰਹੇ ਹਾਂ।”

ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇਨ੍ਹਾਂ 100 ਨਵੀਆਂ ਮਿੰਨੀ ਬੱਸਾਂ ਦੀ ਸ਼ੁਰੂਆਤ ਨਾਲ ਲਗਪਗ 150 ਡਰਾਈਵਰਾਂ ਅਤੇ ਕੰਡਕਟਰਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸਾਡੀ ਸਰਕਾਰ ਜਨਤਕ ਭਲਾਈ ਨੂੰ ਨੌਕਰੀਆਂ ਦੇ ਮੌਕਿਆਂ ਨਾਲ ਜੋੜਨ ਲਈ ਵਚਨਬੱਧ ਹੈ ਤਾਂ ਜੋ ਜਨਤਕ ਢਾਂਚੇ ਵਿੱਚ ਕੀਤਾ ਨਿਵੇਸ਼ ਰੋਜ਼ੀ-ਰੋਟੀ ਦੇ ਮੌਕੇ ਵੀ ਪੈਦਾ ਕਰੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਿਹਤਰ ਕੁਨੈਕਟੀਵਿਟੀ ਬਹੁਤ ਜ਼ਰੂਰੀ ਹੈ। ਇਹ ਲੋਕਾਂ ਨੂੰ ਉਨ੍ਹਾਂ ਦੇ ਕੰਮ ਵਾਲੀਆਂ ਥਾਵਾਂ ‘ਤੇ ਪਹੁੰਚਣ ਵਿੱਚ ਮਦਦ ਕਰੇਗੀ, ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਵਿੱਚ ਵਧੇਰੇ ਸੁਵਿਧਾਜਨਕ ਢੰਗ ਨਾਲ ਜਾਣ ਦੇ ਯੋਗ ਬਣਾਏਗੀ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਮੰਡੀਆਂ/ਬਾਜ਼ਾਰਾਂ ਅਤੇ ਜ਼ਰੂਰੀ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚਣ ਦੀ ਸਹੂਲਤ ਦੇਵੇਗੀ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਵਿਕਾਸ ਨੂੰ ਸਿਰਫ਼ ਵੱਡੇ ਸ਼ਹਿਰਾਂ ਵਿੱਚ ਬਣਾਏ ਗਏ ਢਾਂਚੇ ਨਾਲ ਨਹੀਂ ਮਾਪਿਆ ਜਾ ਸਕਦਾ। ਇਸ ਨੂੰ ਪਿੰਡਾਂ ਵਿੱਚ ਰਹਿਣ ਵਾਲੇ ਆਮ ਲੋਕਾਂ ਲਈ ਮਿਲਣ ਵਾਲੇ ਮੌਕਿਆਂ, ਸਹੂਲਤਾਂ ਅਤੇ ਸਤਿਕਾਰ ਨਾਲ ਵੀ ਮਾਪਿਆ ਜਾਣਾ ਚਾਹੀਦਾ ਹੈ। ਸਾਡਾ ਮਕਸਦ ਇੱਕ ਅਜਿਹਾ ਪੰਜਾਬ ਬਣਾਉਣਾ ਹੈ, ਜਿੱਥੇ ਭੂਗੋਲਿਕ ਦੂਰੀ ਸਿੱਖਿਆ, ਰੋਜ਼ਗਾਰ ਜਾਂ ਤਰੱਕੀ ਵਿੱਚ ਰੁਕਾਵਟ ਨਾ ਬਣੇ।”

ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਜਨਤਕ ਟਰਾਂਸਪੋਰਟ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ ਕਿ ਹਰ ਪਿੰਡ ਪੰਜਾਬ ਦੀ ਤਰੱਕੀ ਅਤੇ ਵਿਕਾਸ ਨਾਲ ਜੁੜਿਆ ਰਹੇ। ਇਸ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਭਗਵੰਤ ਮਾਨ ਸਰਕਾਰ ਪੇਂਡੂ ਖੇਤਰਾਂ ਨਾਲ ਕੁਨੈਕਟੀਵਿਟੀ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਰੋਜ਼ਗਾਰ ਪੈਦਾ ਕਰ ਰਹੀ ਹੈ
ਭਗਵੰਤ ਮਾਨ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ, ਸਿੱਖਿਆ ਤੇ ਰੋਜ਼ਗਾਰ ਤੱਕ ਪਹੁੰਚ ਵਿੱਚ ਸੁਧਾਰ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਜਨਤਕ ਟਰਾਂਸਪੋਰਟ ਨੈੱਟਵਰਕ ਨੂੰ ਮਜ਼ਬੂਤ ਕਰ ਰਹੀ ਹੈ। ਸਰਕਾਰ ਨੇ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਲਈ 100 ਨਵੀਆਂ 29-ਸੀਟਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ, ਜਿਨ੍ਹਾਂ ਨੂੰ ਸਾਰੇ ਨੌਂ ਡਿਪੂਆਂ ਵਿੱਚ ਵੰਡਿਆ ਗਿਆ ਹੈ।

ਇਹ ਨਵੀਆਂ ਬੱਸਾਂ ਪਿੰਡਾਂ ਅਤੇ ਛੋਟੇ ਕਸਬਿਆਂ ਦੇ ਰੂਟਾਂ ‘ਤੇ ਚੱਲਣਗੀਆਂ, ਜਿਸ ਨਾਲ ਪਿੰਡ ਵਾਸੀਆਂ, ਕਾਮਿਆਂ, ਛੋਟੇ ਵਪਾਰੀਆਂ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਲਈ ਰੋਜ਼ਾਨਾ ਦਾ ਸਫ਼ਰ ਸੁਖਾਲਾ ਹੋਵੇਗਾ। ਇਸ ਪਹਿਲਕਦਮੀ ਨਾਲ ਲਗਪਗ 150 ਡਰਾਈਵਰਾਂ ਅਤੇ ਕੰਡਕਟਰਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਸਰਕਾਰ ਦੀ ਯੋਜਨਾ ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕਰਨ ਦੀ ਹੈ, ਜਿਸ ਨਾਲ ਪੂਰੇ ਪੰਜਾਬ ਵਿੱਚ ਜਨਤਕ ਟਰਾਂਸਪੋਰਟ ਸੇਵਾਵਾਂ ਦਾ ਹੋਰ ਵਿਸਥਾਰ ਹੋਵੇਗਾ।

100 ਮਿੰਨੀ ਬੱਸਾਂ ਦੀ ਡਿਪੂ-ਵਾਰ ਵੰਡ:

ਪਟਿਆਲਾ: 25 ਬੱਸਾਂ
ਬਠਿੰਡਾ: 15 ਬੱਸਾਂ
ਚੰਡੀਗੜ੍ਹ: 15 ਬੱਸਾਂ
ਸੰਗਰੂਰ: 10 ਬੱਸਾਂ
ਬਰਨਾਲਾ: 9 ਬੱਸਾਂ
ਬੁਢਲਾਡਾ: 8 ਬੱਸਾਂ
ਕਪੂਰਥਲਾ: 7 ਬੱਸਾਂ
ਫ਼ਰੀਦਕੋਟ: 6 ਬੱਸਾਂ
ਲੁਧਿਆਣਾ: 5 ਬੱਸਾਂ

Advertisement
Advertisement
Advertisement
Advertisement
Scroll to Top