ਖ਼ਾਲਸਾ ਕਾਲਜ ਪਟਿਆਲਾ ਵਿਖੇ ਲਗਾਇਆ ਗਿਆ ਵੋਟਰ ਰਜਿਸਟਰੇਸ਼ਨ ਕੈਂਪ
ਖ਼ਾਲਸਾ ਕਾਲਜ ਪਟਿਆਲਾ ਵਿਖੇ ਲਗਾਇਆ ਗਿਆ ਵੋਟਰ ਰਜਿਸਟਰੇਸ਼ਨ ਕੈਂਪ
ਖ਼ਾਲਸਾ ਕਾਲਜ ਪਟਿਆਲਾ ਵਿਖੇ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਕਾਲਜ ਵਿਦਿਆਰਥੀਆਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਕਾਲਜ ਕੈਂਪਸ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ ਲਗਵਾਇਆ ਗਿਆ। ਜਿਸ ਵਿਚ ਆਨਲਾਈਨ ਅਤੇ ਆਫਲਾਈਨ ਵਿਧੀ ਦੁਆਰਾ ਨਵੀਆਂ ਵੋਟਾਂ ਬਣਵਾਉਣ ਲਈ ਰਜਿਸਟਰੇਸ਼ਨ ਫ਼ਾਰਮ ਭਰੇ ਗਏ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਆਪਣੀ ਭਰਵੀਂ ਸਮੂਲੀਅਤ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਜਿਹੜੇ ਵਿਦਿਆਰਥੀ ਅਠਾਰਾਂ ਸਾਲ ਦੇ ਹੋ ਗਏ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਵੋਟ ਜ਼ਰੂਰ ਬਣਵਾ ਲੈਣ ਅਤੇ ਭਾਰਤੀ ਲੋਕਤੰਤਰ ਦਾ ਹਿੱਸਾ ਬਨਣ।ਉਨ੍ਹਾਂ ਕਿਹਾ ਤਾਂ ਜੋ ਵਿਦਿਆਰਥੀ ਭਾਰਤ ਦੀ ਵੱਡੀ ਗਿਣਤੀ ਵਾਲੇ ਨੌਜਵਾਨ ਵਰਗ ਨੂੰ ਦੇਸ਼ ਦੀ ਸਿਆਸੀ ਕਾਰਵਾਈ ਵਿੱਚ ਹਿੱਸਾ ਲੈਣ ਦੇ ਯੋਗ ਬਣਾਇਆ ਜਾ ਸਕੇ।
ਪ੍ਰੋ.ਜਗਤਾਰ ਸਿੰਘ ਨੋਡਲ ਅਫ਼ਸਰ ਸਵੀਪ ਅਤੇ ਮੁਖੀ ਰਾਜਨੀਤਿਕ ਵਿਗਿਆਨ ਵਿਭਾਗ ਨੇ ਕਾਲਜ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਐਪ ਅਤੇ ਆਨਲਾਈਨ ਵਿਧੀ ਰਾਹੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਨਵੀਂ ਵੋਟ ਬਣਾਉਣ ਲਈ ਫਾਰਮ ਨੰ 6 ਭਰਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਘਰ ਦਾ ਪਤਾ ਬਦਲਣ ‘ਤੇ ਨਿਰਧਾਰਤ ਫ਼ਾਰਮ ਭਰ ਤੇ ਵੋਟ ਲਿਸਟ ‘ਚ ਲੋੜੀਦੀ ਤਬਦੀਲੀ ਕਰਵਾਉਣ ਸਬੰਧੀ ਵੀ ਜਾਗਰੂਕ ਕੀਤਾ।