Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 10:52 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 12 September, 2023, 06:45 PM

ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ

ਕਿਹਾ, ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਨੂੰ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 12 ਸਤੰਬਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ ਵਿੱਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕਰਨ ਅਤੇ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਦੀਆਂ ਹਦਾਇਤਾਂ ਸਕੀਮ ਡਿਟੇਲ ਵਿੱਚ ਜੀ.ਓ.ਆਈ ਗਾਈਡਲਾਇਨ ਮਾਰਚ 2021 ਵਿੱਚ ਦਰਜ ਹਨ। ਸਕਾਲਰਸ਼ਿਪ ਸਬੰਧੀ ਤਕਨੀਕੀ ਸਮੱਸਿਆ ਲਈ ਈ-ਮੇਲ ਆਈ.ਡੀ: pms.dsjem.punjab@gmail.com ਤੇ ਈ.ਮੇਲ ਕੀਤੀ ਜਾ ਸਕਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ। ਵਿਦਿਆਰਥੀ ਦੇ ਮਾਤਾ ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਹੀ ਹੋਣੀ ਚਾਹੀਦੀ ਅਤੇ ਉਹ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਿਟੀ/ਕਾਲਜ/ਸਕੂਲ ਵਿੱਚ ਪੜ੍ਹਾਈ ਕਰਦਾ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦਾ ਹੈ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਫ੍ਰੀ-ਸ਼ਿਪ ਕਾਰਡ ਕੇਵਲ ਫ੍ਰੈਸ਼ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜ਼ਾਰੀ ਕੀਤਾ ਜਾਣਾ ਹੈ, ਫ੍ਰੀ-ਸ਼ਿਪ ਕਾਰਡ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ ਹੈਲਪ ਮੀਨੂੰ ਵਿੱਚ ਵਿਦਿਆਰਥੀ ਰਜਿਸਟਰੇਸ਼ਨ ਅਤੇ ਫ੍ਰੀ-ਸ਼ਿਪ ਕਾਰਡ ਮੈਨੂਅਲ ਵਿੱਚ ਦਰਜ਼ ਹੈ, ਰਿਨਿਉਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਜਰੂਰਤ ਨਹੀ ਹੁੰਦੀ, ਉਨ੍ਹਾਂ ਦੀਆਂ ਦਰਖ਼ਾਸਤਾਂ ਸੰਸਥਾ ਦੀ ਆਈ.ਡੀ. ਵਿੱਚ ਆਪਣੇ ਆਪ ਜਰਨੇਟ ਹੁੰਦੀਆਂ ਹਨ। ਇਸ ਤੋਂ ਇਲਾਵਾ ਸਕਾਲਰਸ਼ਿਪ ਦੀ ਅਦਾਇਗੀ ਲਈ ਬਿਨੈਕਾਰ ਦਾ ਬੈਂਕ ਖਾਤਾ ਅਧਾਰ ਸੀਡਡ ਅਤੇ ਐਕਟਿਵ ਮੋੜ ਵਿੱਚ ਹੋਣਾ ਚਾਹੀਦਾ ਹੈ ਅਤੇ ਨਵੇ ਵਿਦਿਆਰਥੀਆਂ ਲਈ ਆਮਦਨ ਸਰਟੀਫਿਕੇਟ ਜਿਹੜਾ ਤਹਿਸੀਲਦਾਰ/ਨੈਬ ਤਹਿਸੀਲਦਾਰ ਵੱਲੋਂ ਜਾਰੀ ਹੋਇਆ ਹੋਵੇ, ਮੰਨਿਆ ਜਾਵੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਤੋਂ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ ਅਤੇ ਇਹ ਯਕੀਨੀ ਬਣਾਉਗੀਆਂ ਕਿ ਵਿਦਿਆਰਥੀ ਦੇ ਸੰਸਥਾ ਵਿੱਚ ਦਾਖਲਾ ਲੈਣ ਤੇ ਤੁਰੰਤ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਬੇਸਡ ਅਟੈਂਡੈਂਸ ਸਿਸਟਮ ਲਾਗੂ ਕਰਨਾ ਜਰੂਰੀ ਹੈ। ਹਰੇਕ ਸੰਸਥਾ ਸਕੀਮ ਨੂੰ ਹਰੇਕ ਯੋਗ ਵਿਦਿਆਰਥੀ ਨੂੰ ਲਾਭ ਦਵਾਉਣ ਲਈ ਸੁਵਿਧਾ ਸੈਂਟਰ ਸਥਾਪਿਤ ਕਰਨਾ ਯਕੀਨੀ ਬਣਾਵੇਗੀ।



Scroll to Top