Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 2:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ: ਏਆਈਜੀ ਅਸ਼ਵਨੀ ਕਪੂਰ

ਚੰਡੀਗੜ੍ਹ, 12 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਚਨ ਸਿੰਘ ਉਰਫ ਰਾਹੁਲ ਚੀਮਾ ਵਾਸੀ ਸੈਕਟਰ 26 ਚੰਡੀਗੜ੍ਹ ਅਤੇ ਹਰੀਸ਼ ਉਰਫ ਹੈਰੀ ਉਰਫ ਬਾਬਾ ਪਿੰਡ ਬੁਪਾਨੀਆ ਜ਼ਿਲਾ ਝੱਜਰ, ਹਰਿਆਣਾ ਵਜੋਂ ਹੋਈ ਹੈ।

ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਹਨਾਂ ਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰੋਫਾਈਲ ਬਣਾਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਲਈ ਉਕਸਾਉਂਦੇ ਸਨ। ਉਹਨਾਂ ਨੇ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਿਰੋਹ ਦਾ ਹਿੱਸਾ ਬਣਨ ਬਦਲੇ ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ ਦੇਣ ਦੀ ਪੇਸ਼ਕਸ਼ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ।

ਇਸ ਸਬੰਧੀ ਵਿੱਚ 11-09-2023 ਨੂੰ ਪੁਲਿਸ ਥਾਣਾ ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top