Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 6:50 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਆਇਓਡੀਨ ਦਿਵਸ ਮੌਕੇ ਸਿਹਤ ਮੰਤਰੀ ਨੇ ਲੋਕਾਂ ਨੂੰ ਕੀਤਾ ਜਾਗਰੂਕ

ਵਿਸ਼ਵ ਆਇਓਡੀਨ ਦਿਵਸ ਮੌਕੇ ਸਿਹਤ ਮੰਤਰੀ ਨੇ ਲੋਕਾਂ ਨੂੰ ਕੀਤਾ ਜਾਗਰੂਕ

ਪਟਿਆਲਾ , 21 ਅਕਤੂਬਰ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਮਹਾਵੀਰ ਧਰਮਸ਼ਾਲਾ, ਤ੍ਰਿਪੜੀ, ਪਟਿਆਲਾ ਵਿਖੇ ਵਿਸ਼ਵ ਆਇਓਡੀਨ ਡੈਫੀਸੈਂਸੀ ਡਿਸਾਡਰ ਪ੍ਰਵੈਂਸਨ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕਾਂ ਨੂੰ ਆਇਓਡੀਨ ਦੀ ਮਹੱਤਤਾ ਅਤੇ ਇਸ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਇਸ ਸਮਾਗਮ ਵਿੱਚ ਪੰਜਾਬ ਦੇ ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਲੋਕਾਂ ਦੀ ਚੰਗੀ ਸਿਹਤ ਸਾਡੇ ਲਈ ਸਭ ਤੋਂ ਪ੍ਰਮੁੱਖ ਹੈ ਪੰਜਾਬ ਨੂੰ ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣਾ ਸਾਡਾ ਮੁੱਖ ਮਕਸਦ ਹੈ ਜਿਸ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨਿਰੰਤਰ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਿਵਸ ਦਾ ਮੁੱਖ ਉਦੇਸ਼ ਲੋਕਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਆਇਓਡੀਨ ਦੀ ਉਚਿਤ ਮਾਤਰਾ ਮਾਂ ਦੀ ਸਿਹਤ, ਬੱਚਿਆਂ ਦੇ ਬਿਹਤਰ ਵਿਕਾਸ ਅਤੇ ਸਮੁੱਚੇ ਸਮਾਜ ਦੀ ਤੰਦਰੁਸਤੀ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਆਇਓਡੀਨ ਮਨੁੱਖੀ ਸਰੀਰ ਲਈ ਇੱਕ ਬਹੁਤ ਹੀ ਜ਼ਰੂਰੀ ਸੂਖਮ ਪੌਸ਼ਟਿਕ ਤੱਤ ਹੈ। ਇਹ ਥਾਇਰਾਇਡ ਹਾਰਮੋਨ ਬਣਾਉਣ ਲਈ ਲੋੜੀਂਦਾ ਹੈ, ਜੋ ਸਰੀਰ ਦੇ ਮੈਟਾਬੋਲਿਜ਼ਮ, ਬੱਚਿਆਂ ਦੇ ਸਰੀਰਕ ਵਿਕਾਸ ਅਤੇ ਦਿਮਾਗੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਇਓਡੀਨ ਦੀ ਘਾਟ ਕਾਰਨ ਗਿਲੜ (ਗਲਗੰਡ), ਥਾਇਰਾਇਡ ਦੀ ਕਾਰਜਸ਼ੀਲਤਾ ਵਿੱਚ ਗੜਬੜ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਉੱਤੇ ਮਾੜੇ ਪ੍ਰਭਾਵ ਪੈ ਸਕਦੇ ਹਨ। ਹਰ ਪਰਿਵਾਰ ਤੱਕ ਆਇਓਡੀਨ ਯੁਕਤ ਨਮਕ ਦੀ ਪਹੁੰਚ ਯਕੀਨੀ ਬਣਾਉਣ ਦਾ ਟੀਚਾ ਰੱਖਦਾ ਹੈ।

ਘਰੇਲੂ ਵਰਤੋਂ ਲਈ ਨਮਕ ਵਿੱਚ ਆਇਓਡੀਨ ਦੀ ਮਾਤਰਾ ਘੱਟੋ—ਘੱਟ 15 ਪਾਰਟਸ ਪਰ ਮਿਲੀਅਨ ਹੋਣੀ ਚਾਹੀਦੀ ਹੈ। ਰੋਜ਼ਾਨਾ ਭੋਜਨ ਵਿੱਚ ਉਚਿਤ ਮਾਤਰਾ ਵਾਲੇ ਆਇਓਡੀਨ ਯੁਕਤ ਨਮਕ ਦੀ ਵਰਤੋਂ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਦਾ ਇੱਕ ਸੌਖਾ ਅਤੇ ਕਿਫ਼ਾਇਤੀ ਤਰੀਕਾ ਹੈ।ਇਸ ਮੌਕੇ ਸਟੇਟ ਪ੍ਰੋਗਰਾਮ ਅਫਸਰ ਡਾ. ਵਸੂਧਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਗਰਭ ਅਵਸਥਾ ਦੌਰਾਨ ਆਇਓਡੀਨ ਦੀ ਘਾਟ ਹੋਣ ਨਾਲ ਗਰਭ ਵਿੱਚ ਪਲ ਰਹੇ ਬੱਚੇ ਦੇ ਦਿਮਾਗੀ ਅਤੇ ਨਰਵਸ ਸਿਸਟਮ ਦੇ ਵਿਕਾਸ *ਤੇ ਮਾੜਾ ਅਸਰ ਪੈ ਸਕਦਾ ਹੈ। ਬੱਚਿਆਂ ਵਿੱਚ ਇਸ ਦੀ ਘਾਟ ਸਿੱਖਣ ਦੀ ਸਮਰੱਥਾ, ਬੌਧਿਕ ਵਿਕਾਸ ਅਤੇ ਸਰੀਰਕ ਵਾਧੇ ਨੂੰ ਪ੍ਰਭਾਵਿਤ ਕਰ ਸਕਦੀ ਹੈ। ਬਾਲਗਾਂ ਵਿੱਚ ਇਸ ਕਾਰਨ ਥਾਇਰਾਇਡ ਸਬੰਧੀ ਸਮੱਸਿਆਵਾਂ ਅਤੇ ਗਿੱਲੜ (ਗਲਗੰਡ) ਹੋ ਸਕਦਾ ਹੈ।

Advertisement
Advertisement
Advertisement
Advertisement
Scroll to Top