Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 8:28 pm

+91 90915 01313 , +91 90916 01313

punjabbanni@gmail.com
punjabbani@yahoo.com

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 22 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸ਼ਿਕਾਇਤਕਰਤਾ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿੱਚ ਜ਼ਮੀਨ ਖਰੀਦੀ ਸੀ। ਹਾਲ ਹੀ ਵਿੱਚ, ਸ਼ਿਕਾਇਤਕਰਤਾ ਨੇ ਪਾਇਆ ਕਿ ਮਾਲ ਰਿਕਾਰਡ ਵਿੱਚ ਹਾਲੇ ਵੀ ਉਨ੍ਹਾਂ ਦੇ ਨਾਵਾਂ ਦੀ ਬਜਾਏ ਪਿਛਲੇ ਵੇਚਣ ਵਾਲੇ ਦਾ ਨਾਮ ਦਰਜ ਹੈ।

ਇਸ ਤਰੁਟੀ ਨੂੰ ਦਰੁਸਤ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ, ਮਨਿੰਦਰ ਸਿੰਘ, ਮਾਲ ਹਲਕਾ, ਚਾਉਕੇ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਸਹਾਇਕ, ਪ੍ਰਿਤਪਾਲ ਸਿੰਘ ਨਾਲ ਰਾਬਤਾ ਕਰਨ ਲਈ ਕਿਹਾ। ਬਾਅਦ ਵਿੱਚ ਪ੍ਰਿਤਪਾਲ ਨੇ ਰਿਕਾਰਡ ਵਿੱਚ ਉਕਤ ਸੋਧ  ਕਰਨ ਲਈ 150000 ਰਿਸ਼ਵਤ ਦੀ ਮੰਗ ਕੀਤੀ।

੍ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਪਟਵਾਰੀ ਦਫ਼ਤਰ ਦੁਬਾਰਾ ਗਿਆ ਤਾਂ ਦੋਸ਼ੀ ਪ੍ਰਿਤਪਾਲ ਸਿੰਘ ਉਸਨੂੰ ਦਫ਼ਤਰ ਦੀ ਇਮਾਰਤ ਦੇ ਪਿੱਛੇ ਲੈ ਗਿਆ ਅਤੇ ਪਟਵਾਰੀ ਮਨਿੰਦਰ ਸਿੰਘ ਨਾਲ ਉਸ ਦੀ ਫ਼ੋਨ ’ਤੇ ਗੱਲ ਕਰਵਾਈ ਗਈ। ਇਸ ਗੱਲਬਾਤ ਦੌਰਾਨ, ਪਟਵਾਰੀ  1,40,000 ਰਿਸ਼ਵਤ ਲਈ ਮੰਨ ਗਿਆ ਅਤੇ ਦੋਸ਼ੀ ਪ੍ਰਿਤਪਾਲ ਸਿੰਘ ਨੇ ਮੌਕੇ ’ਤੇ ਸ਼ਿਕਾਇਤਕਰਤਾ ਤੋਂ 2000 ਦੀ ਰਿਸ਼ਵਤ ਲੈ ਲਈ ਅਤੇ ਸ਼ਿਕਾਇਤਕਰਤਾ ਨੂੰ ਅਗਲੀ ਕਿਸ਼ਤ 22 ਅਕਤੂਬਰ, 2026 ਨੂੰ ਦੇਣ ਲਈ ਕਿਹਾ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਯ ਬਿਊਰੋ ਰੇਂਜ ਬਠਿੰਡਾ ਨਾਲ ਰਾਬਤਾ ਕੀਤਾ।  ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਦੇ ਪ੍ਰਾਇਵੇਟ ਸਹਾਇਕ ਦੋਸ਼ੀ ਪ੍ਰਿਤਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top