Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 23 Oct 2026 | 4:42 pm

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਐਸਏਐਸ ਨਗਰ (ਮੁਹਾਲੀ ), 23 ਅਕਤੂਬਰ : ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ।

ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ ‘ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੋਹ-ਭਿੱਜੇ ਸਵਾਗਤ ਤੋਂ ਖੁਸ਼ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੀ ਜਾਂਦੀ ਧਰਤੀ ਪੰਜਾਬ ਵਿੱਚ ਖੇਡਣ ਲਈ ਉਤਸ਼ਾਹ ਜ਼ਾਹਿਰ ਕੀਤਾ।

ਟੂਰਨਾਮੈਂਟ ਲਈ ਜਾਪਾਨ ਦੀ ਟੀਮ ਵਿੱਚ ਯਾਮਾਦਾ ਸ਼ੋਟਾ, ਤਨਾਕਾ ਸੇਰੇਨ, ਵਾਤਨਬੇ ਜੂਨ, ਮਾਤਸੁਮੋਟੋ ਕਾਜ਼ੂਮਾਸਾ, ਨਾਗਾਈ ਯੁਮਾ, ਯਾਮਾਸ਼ਿਤਾ ਮਨਾਬੂ, ਫੁਜੀਸ਼ਿਮਾ ਰਾਏਕੀ (ਕਪਤਾਨ), ਨਾਗਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਾਈ ਹਾਰੂਕੀ, ਕਿਤਾਗਾਵਾ ਤਾਕੁਮੀ (ਗੋਲਕੀਪਰ) ਅਤੇ ਫੁਕੁਦਾ ਕੇਂਟਾਰੋ ਸ਼ਾਮਲ ਹਨ।

ਏਸ਼ੀਅਨ ਚੈਂਪੀਅਨਜ਼ ਟਰਾਫੀ ਦੌਰਾਨ ਟੀਮ ਲਈ ਸੁਚਾਰੂ ਠਹਿਰ, ਅਭਿਆਸ ਸੈਸ਼ਨਾਂ ਅਤੇ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਹਿਲੀ ਵਾਰ ਪੰਜਾਬ ਵਿੱਚ ਕਰਵਾਈ ਜਾ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਪ੍ਰਮੁੱਖ ਏਸ਼ੀਆਈ ਦੇਸ਼ਾਂ ਦੀ ਭਾਗੀਦਾਰੀ ਨਾਲ ਚੋਟੀ ਦੇ ਹਾਕੀ ਐਕਸ਼ਨ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ, ਪੰਜਾਬ ਦੀ ਧਰਤੀ ਪਹਿਲੀ ਵਾਰ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਗਵਾਹ ਬਣ ਰਹੀ ਹੈ।

ਪੰਜਾਬ ਸਰਕਾਰ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਅਨੁਕੂਲ ਵਿਸ਼ਵ ਪੱਧਰੀ ਸਹੂਲਤਾਂ, ਸੁਰੱਖਿਆ ਅਤੇ ਪਰਾਹੁਣਚਾਰੀ ਨੂੰ ਯਕੀਨੀ ਬਣਾਇਆ ਹੈ।

ਜਪਾਨ ਅਤੇ ਮੇਜ਼ਬਾਨ ਭਾਰਤ ਤੋਂ ਇਲਾਵਾ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵੀ ਏਸ਼ੀਅਨ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਹਨ, ਜੋ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਵੇਗਾI ਫਾਈਨਲ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

Advertisement
Advertisement
Advertisement
Advertisement
Scroll to Top