Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 30 Oct 2026 | 9:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਆਰਟੀਸੀ ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਮੁਲਾਜ਼ਮ ਪੱਖੀ ਫ਼ੈਸਲਿਆਂ ਸਮੇਤ ਵਿਕਾਸ ਕਾਰਜਾਂ ਨੂੰ ਦਿੱਤੀ ਗਈ ਨਵੀਂ ਰਫ਼ਤਾਰ

ਪੀਆਰਟੀਸੀ ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਮੁਲਾਜ਼ਮ ਪੱਖੀ ਫ਼ੈਸਲਿਆਂ ਸਮੇਤ ਵਿਕਾਸ ਕਾਰਜਾਂ ਨੂੰ ਦਿੱਤੀ ਗਈ ਨਵੀਂ ਰਫ਼ਤਾਰ

ਪਟਿਆਲਾ, 30 ਅਕਤੂਬਰ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਅੱਜ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਿੱਥੇ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੇ ਮੁਲਾਜ਼ਮ ਪੱਖੀ ਫ਼ੈਸਲੇ ਲਏ ਗਏ, ਉੱਥੇ ਹੀ ਪੀਆਰਟੀਸੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਵੀ ਕੀਤੀ ਗਈ।

ਮੀਟਿੰਗ ਵਿੱਚ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ, ਚੀਫ਼ ਅਕਾਊਂਟਸ ਅਫ਼ਸਰ ਰਾਜੇਸ਼ ਸ਼ਰਮਾ, ਜਨਰਲ ਮੈਨੇਜਰ (ਪ੍ਰਸ਼ਾਸਨ) ਅਮਨਵੀਰ ਸਿੰਘ ਟਿਵਾਣਾ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜਨਰਲ ਮੈਨੇਜਰ (ਖਰੀਦ) ਮੋਹਿੰਦਰਪਾਲ ਸਿੰਘ ਅਤੇ ਜਨਰਲ ਮੈਨੇਜਰ (ਕੰਪਿਊਟਰਜ਼) ਰਮਨ ਸ਼ਰਮਾ ਸਮੇਤ ਵਿੱਤ ਵਿਭਾਗ ਅਤੇ ਸਟੇਟ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੀਆਰਟੀਸੀ ਦੇ ਭਵਿੱਖੀ ਵਿਕਾਸ ਅਤੇ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਅਹਿਮ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਨ੍ਹਾਂ ਵਿੱਚ ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਸੋਲਰ ਸਿਸਟਮ ਲਗਾਉਣ, ਰਿਟੇਲ ਪੈਟਰੋਲ ਪੰਪ ਸ਼ੁਰੂ ਕਰਨ, ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਅਤੇ ਪੀਆਰਟੀਸੀ ਦੀ ਆਪਣੀ ਮਾਲਕੀ ਵਾਲੀਆਂ 309 ਨਵੀਆਂ ਸਧਾਰਨ ਬੱਸਾਂ ਨੂੰ ਕਾਰਪੋਰੇਸ਼ਨ ਦੇ ਬੇੜੇ ਵਿੱਚ ਸ਼ਾਮਲ ਕਰਨ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜਾ ਲਿਆ ਗਿਆ।

ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਹੋਰ ਤੇਜ਼ੀ ਅਤੇ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੀਆਰਟੀਸੀ ਦੀ ਕਾਰਗੁਜ਼ਾਰੀ ਵਿੱਚ ਸੁਧਾਰ, ਯਾਤਰੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ, ਕਾਰਪੋਰੇਸ਼ਨ ਦੇ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਇਸ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣਾ ਮੁੱਖ ਤਰਜੀਹਾਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪੀਆਰਟੀਸੀ ਦੀ ਤਰੱਕੀ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ ਅਤੇ ਮੁਲਾਜ਼ਮਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਕਾਰਪੋਰੇਸ਼ਨ ਦੀ ਪਹਿਲ ਰਹੇਗੀ। ਮੁਲਾਜ਼ਮਾਂ ਦੀ ਭਲਾਈ ਅਤੇ ਵਿਭਾਗ ਦੇ ਵਿਕਾਸ ਨੂੰ ਨਾਲ-ਨਾਲ ਲੈ ਕੇ ਚੱਲਣ ਨਾਲ ਹੀ ਪੀਆਰਟੀਸੀ ਨੂੰ ਹੋਰ ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਾਲੀ ਟਰਾਂਸਪੋਰਟ ਬਣਾਇਆ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top