ਆਪ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਮੁੱਖ ਮੰਤਰੀ ਲੜਨਗੇ ਧੂਰੀ ਤੋ ਚੋਣ
ਚੰਡੀਗੜ, 31 ਅਕਤੂਬਰ 2026 : ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਧੂਰੀ ਤੋ ਹੀ ਚੋਣ ਲੜਨਗੇ।
ਜਾਣਕਾਰੀ ਦੇ ਅਨੁਸਾਰ ਆਪ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਚੋਣ ਰਣਨੀਤੀ ਨੂੰ ਅੱਗੇ ਵਧਾਉਂਦਿਆਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਪਾਰਟੀ ਦੀ ਪੌਲਿਟਿਕਲ ਅਫੇਅਰ ਕਮੇਟੀ ਦੀ ਮੀਟਿੰਗ ਦੌਰਾਨ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਬਟਾਲਾ ਸੀਟ ਤੋਂ ਅਮਨ ਸਿੰਘ ਸ਼ੈਰੀ ਕਲਸੀ ਦੇ ਨਾਮ ’ਤੇ ਵੀ ਮੋਹਰ ਲਗਾਈ ਗਈ ਹੈ।
ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਨੇ ਧੂਰੀ ਤੋਂ ਚੋਣ ਲੜਦਿਆਂ ਕਾਂਗਰਸ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਵੱਡੇ ਅੰਤਰ ਨਾਲ ਮਾਤ ਦਿੱਤੀ ਸੀ।