Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 4:25 pm

+91 90915 01313 , +91 90916 01313

punjabbanni@gmail.com
punjabbani@yahoo.com

ਆਗਾਮੀ ਤਿਉਹਾਰਾਂ ਮੌਕੇ ਗਰੀਨ ਪਟਾਕੇ ਹੀ ਚਲਾਏ ਜਾ ਸਕਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਆਗਾਮੀ ਤਿਉਹਾਰਾਂ ਮੌਕੇ ਗਰੀਨ ਪਟਾਕੇ ਹੀ ਚਲਾਏ ਜਾ ਸਕਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਪਟਿਆਲਾ, 31 ਅਕੂਤਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਪ੍ਰਿਤਾ ਜੌਹਲ ਨੇ ਸਾਇੰਸ ਐਂਡ ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਪੰਜਾਬ ਵੱਲੋਂ ਮਾਣਯੋਗ ਸੁਪਰੀਮ ਕੋਰਟ ਅਤੇ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਅਤੇ ਆਤਿਸ਼ਬਾਜ਼ੀ ਬਣਾਉਣ, ਸਟੋਰ ਕਰਨ ਤੇ ਖਰੀਦਣ/ਵੇਚਣ ਨੂੰ ਨਿਯਮਤ ਕਰਨ ਸਬੰਧੀ ਇੱਕਤਰਫ਼ਾ ਹੁਕਮ ਜਾਰੀ ਕਰਦਿਆਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਜਨਹਿਤ ਨੂੰ ਧਿਆਨ ਵਿੱਚ ਰਖਦਿਆਂ ਜਾਰੀ ਕੀਤੇ ਆਦੇਸ਼ਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਦੇ ਮੌਕੇ ਪਟਾਕੇ ਅਤੇ ਆਤਿਸ਼ਬਾਜੀ ਚਲਾਉਣ ਸਬੰਧੀ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ‘ਅਰਜਨ ਗੋਪਾਲ ਬਨਾਮ ਯੂਨੀਅਨ ਆਫ਼ ਇੰਡੀਆ ਤੇ ਹੋਰ’ ਵਿੱਚ ਮਿਤੀ 23-10-2018, ਸੋਧੇ ਹੋਏ ਹੁਕਮ ਮਿਤੀ 30-10-2018 ਤੇ 31-10-2018 ਅਤੇ ਇਸ ਤੋਂ ਬਿਨ੍ਹਾਂ ਮਿਤੀ 9-10-2020 ਨੂੰ ਜਾਰੀ ਮਾਣਯੋਗ ਗ੍ਰੀਨ ਟ੍ਰਿਬਿਊਨਲ ਦੇ ਜਾਰੀ ਹੁਕਮ ਨੰਬਰ 249 ਆਫ਼ 2020 ਤਹਿਤ ਕੇਵਲ ਗਰੀਨ ਪਟਾਕੇ ਹੀ ਚਲਾਉਣ ਦੀ ਆਗਿਆ ਹੈ।

ਇਸ ਦੇ ਨਾਲ ਹੀ ਪਾਬੰਦੀਸ਼ੁਦਾ ਪਟਾਕਿਆਂ ਨੂੰ ਚਲਾਉਣ ਲਈ ਮਨਾਹੀ ਕੀਤੀ ਗਈ ਹੈ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗ਼ੈਰਕਾਨੂੰਨੀ ਧਮਾਕਾਖੇਜ਼ ਸਮੱਗਰੀ ਬਣਾਉਣ, ਸਟੋਰ ਕਰਨ ਤੇ ਵਿਕਰੀ ਤੇ ਵਰਤੋਂ ਕਰਨ ਨੂੰ ਰੋਕਣ ਲਈ ਉਪਰਾਲੇ ਕੀਤੇ ਗਏ ਹਨ। ਆਉਣ ਵਾਲੇ ਤਿਉਹਾਰਾਂ ਦੀਵਾਲੀ, ਗੁਪਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਕੇਵਲ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾ ਸਕਣਗੇ।

ਹੁਕਮਾਂ ਮੁਤਾਬਕ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ। 24-25 ਦਸੰਬਰ ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ 31 ਦਸੰਬਰ ਨੂੰ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ‘ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਮੁਤਾਬਕ ਹੀ ਆਮ ਲੋਕ ਪਟਾਕੇ ਕੇਵਲ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਉਣ। ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਜਿੱਥੇ ਵਾਤਾਵਰਣ ‘ਤੇ ਮਾੜੇ ਪ੍ਰਭਾਵ ਪੈਂਦੇ ਹਨ, ਉਥੇ ਹੀ ਇਨ੍ਹਾਂ ਦੀ ਆਵਾਜ ਤੇ ਪ੍ਰਦੂਸਨ ਦਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਲਈ ਜਿੰਨ੍ਹਾ ਸੰਭਵ ਹੋ ਸਕੇ ਆਮ ਲੋਕ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ।

Advertisement
Advertisement
Advertisement
Advertisement
Scroll to Top