Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 3:16 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਅਦਾਲਤਾਂ ਸਥਾਪਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਕਦਮ ਦਾ ਮੁੱਖ ਉਦੇਸ਼ ਨਸ਼ਿਆਂ ਨਾਲ ਸਬੰਧਤ ਕੇਸਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ, ਅਦਾਲਤਾਂ ‘ਚ ਲੰਬਿਤ ਕੇਸਾਂ ਦੀ ਗਿਣਤੀ ਘਟਾਉਣਾ ਅਤੇ ਨਸ਼ਿਆਂ ਦੇ ਕੋਹੜ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ, “ਪੰਜਾਬ ਨਸ਼ਾ ਤਸਕਰੀ ਅਤੇ ਇਸ ਦੇ ਸੇਵਨ ਦੀ ਗੰਭੀਰ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿੱਚ ਸਾਲਾਨਾ ਲਗਪਗ 20,000 ਐੱਨ.ਡੀ.ਪੀ.ਐੱਸ. ਮਾਮਲੇ ਦਰਜ ਹੁੰਦੇ ਹਨ ਅਤੇ ਕਰੀਬ 27,000 ਗ੍ਰਿਫ਼ਤਾਰੀਆਂ ਹੁੰਦੀਆਂ ਹਨ। ਇਨ੍ਹਾਂ ਵਿੱਚੋਂ ਤਕਰੀਬਨ 12,000 ਕੇਸਾਂ ਦੀ ਸੁਣਵਾਈ ਸੈਸ਼ਨ ਅਦਾਲਤਾਂ ਵੱਲੋਂ ਕੀਤੀ ਜਾਂਦੀ ਹੈ, ਜਦਕਿ ਸਾਲਾਨਾ ਸਿਰਫ਼ 5,700 ਦੇ ਕਰੀਬ ਕੇਸਾਂ ਦਾ ਹੀ ਨਿਪਟਾਰਾ ਹੋ ਪਾਉਂਦਾ ਹੈ। ਜਿਸ ਕਾਰਨ 31 ਅਗਸਤ 2026 ਤੱਕ ਲੰਬਿਤ ਕੇਸਾਂ ਦਾ ਅੰਕੜਾ ਵੱਧ ਕੇ 52,577 ਤੱਕ ਪਹੁੰਚ ਗਿਆ ਹੈ। ਸਿੱਟੇ ਵਜੋਂ ਅਜਿਹੇ ਕੇਸਾਂ ਦੇ ਨਿਪਟਾਰੇ ਲਈ ਔਸਤਨ ਅੱਠ ਸਾਲ ਦਾ ਸਮਾਂ ਲੱਗ ਜਾਂਦਾ ਹੈ।”

ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੇ ਅਗਲੇ ਪੰਜ ਤੋਂ ਸੱਤ ਸਾਲਾਂ ਦੌਰਾਨ ਪੁਰਾਣੇ ਬਕਾਇਆ ਕੇਸਾਂ ਨੂੰ ਨਿਪਟਾਉਣ ਲਈ ਵਾਧੂ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਦੀ ਲੋੜ ਦਾ ਜਾਇਜ਼ਾ ਲਿਆ ਸੀ। ਇਸੇ ਦੇ ਮੱਦੇਨਜ਼ਰ ਕੈਬਨਿਟ ਨੇ ਪਹਿਲੇ ਪੜਾਅ ਤਹਿਤ ਅਜਿਹੀਆਂ 35 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦੇ ਨਾਲ ਹੀ 385 ਨਵੀਆਂ ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ 35 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, 315 ਸਹਾਇਕ ਸਟਾਫ਼ ਮੈਂਬਰ ਅਤੇ 35 ਸਹਾਇਕ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੇ ਖ਼ਰਚੇ ਸਮੇਤ ਲਗਪਗ 75 ਕਰੋੜ ਰੁਪਏ ਦੇ ਅੰਦਾਜ਼ਨ ਬਜਟ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਨਵੀਆਂ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਦੇ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਤੱਕ ਪਹਿਲਾਂ ਤੋਂ ਮੌਜੂਦ ਨਿਰਧਾਰਿਤ ਅਦਾਲਤਾਂ ਆਪਣਾ ਕੰਮਕਾਜ ਜਾਰੀ ਰੱਖਣਗੀਆਂ।

ਇਹ ਸਮਰਪਿਤ ਅਦਾਲਤਾਂ ਐੱਨ.ਡੀ.ਪੀ.ਐੱਸ. ਕੇਸਾਂ ਦੇ ਜਲਦ ਨਿਪਟਾਰੇ ਵਿੱਚ ਸਹਾਈ ਹੋਣਗੀਆਂ, ਦੇਰੀ ਤੇ ਲੰਬਿਤ ਕੇਸਾਂ ਦੀ ਗਿਣਤੀ ਨੂੰ ਘਟਾਉਣਗੀਆਂ ਅਤੇ ਸਰਕਾਰੀ ਗਵਾਹਾਂ ਦੇ ਸਮੇਂ ਦੇ ਬਿਹਤਰ ਢੰਗ ਨਾਲ ਪ੍ਰਬੰਧਨ ਨੂੰ ਯਕੀਨੀ ਬਣਾਉਣਗੀਆਂ।
ਇਹ ਪਹਿਲਕਦਮੀ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿਰੁੱਧ ਨਿਆਂਇਕ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਤੇ ਸੂਬੇ ਵਿੱਚੋਂ ਨਸ਼ਾ ਤਸਕਰੀ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ।

Advertisement
Advertisement
Advertisement
Advertisement
Scroll to Top