Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 29 Oct 2026 | 2:18 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਜਲੰਧਰ; 29 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਗ ਲੈ ਰਹੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਦੀ ਮਹਿਮਾਨਨਿਵਾਜ਼ੀ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਦਾ ਅਨੁਭਵ ਕਰਨ ਦਾ ਸੱਦਾ ਦਿੱਤਾ।
ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਟੀਮਾਂ ਦੇ ਸਨਮਾਨ ਵਿੱਚ ਰਾਤ ਦੇ ਭੋਜਨ ਦੀ ਮੇਜ਼ਬਾਨੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੀ ਧਰਤੀ ਹੈ ਜਿੱਥੇ ਹਰ ਮਹਿਮਾਨ ਦਾ ਸਵਾਗਤ ਖੁੱਲ੍ਹੇ ਦਿਲ ਨਾਲ ਕੀਤਾ ਜਾਂਦਾ ਹੈ ਅਤੇ ਪਰਿਵਾਰ ਵਾਂਗ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਹਰੇਕ ਖਿਡਾਰੀ ਅਤੇ ਅਧਿਕਾਰੀ ਲਈ ਇੱਕ ਯਾਦਗਾਰੀ ਅਨੁਭਵ ਬਣਾਉਣ ਲਈ ਵਚਨਬੱਧ ਹੈ।
ਭਾਗ ਲੈ ਰਹੀਆਂ ਟੀਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਿਰਫ਼ ਇੱਕ ਭੂਗੋਲਿਕ ਖੇਤਰ ਨਹੀਂ ਹੈ; ਇਹ ਕੁਰਬਾਨੀ, ਸਾਹਸ, ਮਿਹਨਤ, ਇਨਕਲਾਬੀ ਜਜ਼ਬੇ ਅਤੇ ਇਨਸਾਨੀਅਤ ਦੀ ਪ੍ਰਤੀਕ ਧਰਤੀ ਹੈ। ਜਦੋਂ ਵੀ ਦੇਸ਼ ਨੂੰ ਸਾਹਸ, ਵਚਨਬੱਧਤਾ ਅਤੇ ਨਿਸ਼ਕਾਮ ਸੇਵਾ ਦੀ ਲੋੜ ਪਈ ਹੈ, ਪੰਜਾਬ ਦੇ ਲੋਕਾਂ ਨੇ ਹਮੇਸ਼ਾ ਅੱਗੇ ਹੋ ਕੇ ਯੋਗਦਾਨ ਪਾਇਆ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ, ਸ਼ਾਇਰਾਂ ਅਤੇ ਰਹਿਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਦੀਆਂ ਸਿੱਖਿਆਵਾਂ ਨੇ ਪੀੜ੍ਹੀਆਂ ਨੂੰ ਬਰਾਬਰੀ, ਦਇਆ, ਭਾਈਚਾਰਕ ਸਾਂਝ ਅਤੇ ਇਨਸਾਫ਼ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਦੀ ਵਿਲੱਖਣ ਪਛਾਣ ਇਸ ਦੇ ਸ਼ਹੀਦਾਂ ਦੇ ਖ਼ੂਨ, ਕਿਸਾਨਾਂ ਦੇ ਮੁੜ੍ਹਕੇ, ਸਿਪਾਹੀਆਂ ਦੇ ਹੌਸਲੇ ਅਤੇ ਲੋਕਾਂ ਦੇ ਪਿਆਰ ਨਾਲ ਲਿਖੀ ਗਈ ਹੈ। ਸਾਡੇ ਦਰਵਾਜ਼ੇ ਅਤੇ ਦਿਲ ਮਹਿਮਾਨਾਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਇਸ ਇਤਿਹਾਸਕ ਧਰਤੀ ‘ਤੇ ਭਾਗ ਲੈਣ ਵਾਲੀਆਂ ਟੀਮਾਂ ਦਾ ਸਵਾਗਤ ਕਰਨਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।”
ਭਾਰਤ ਦੀ ਤਰੱਕੀ ਵਿੱਚ ਪੰਜਾਬ ਦੇ ਯੋਗਦਾਨ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਆਜ਼ਾਦੀ ਸੰਗਰਾਮ ਅਤੇ ਹਰੀ ਕ੍ਰਾਂਤੀ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦਿੱਤੀਆਂ, ਜਦੋਂ ਕਿ ਇਸ ਦੇ ਮਿਹਨਤੀ ਕਿਸਾਨਾਂ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਮਦਦ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦਾ ਅਮੀਰ ਵਿਰਸਾ, ਸ਼ਾਨਦਾਰ ਪਰੰਪਰਾਵਾਂ, ਰੰਗ-ਬਿਰੰਗੇ ਤਿਉਹਾਰ, ਸੁਰੀਲਾ ਸੰਗੀਤ, ਜੋਸ਼ੀਲੇ ਲੋਕ ਨਾਚ ਅਤੇ ਕੁਦਰਤੀ ਸੁੰਦਰਤਾ ਇਸ ਨੂੰ ਦੁਨੀਆ ਭਰ ਦੇ ਸੈਲਾਨੀਆਂ ਲਈ ਖ਼ਾਸ ਸਥਾਨ ਬਣਾਉਂਦੇ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੌਰਾ ਕਰਨ ਆਏ ਖਿਡਾਰੀ ਪੰਜਾਬ, ਇਸ ਦੇ ਲੋਕਾਂ ਅਤੇ ਉਨ੍ਹਾਂ ਦੇ ਪਿਆਰ ਦੀਆਂ ਅਮਿੱਟ ਯਾਦਾਂ ਲੈ ਕੇ ਆਪਣੇ ਘਰਾਂ ਨੂੰ ਪਰਤਣਗੇ।
ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੂਰਨਾਮੈਂਟ ਨੂੰ ਸੁਚਾਰੂ, ਸੁਰੱਖਿਅਤ ਅਤੇ ਬਿਨਾਂ ਕਿਸੇ ਦਿੱਕਤ ਦੇ ਨੇਪਰੇ ਚਾੜ੍ਹਨ ਅਤੇ ਸਾਰੀਆਂ ਭਾਗੀਦਾਰ ਟੀਮਾਂ ਦੇ ਸੁਖਾਵਾਂ ਠਹਿਰਾਅ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ, “ਸਾਡੀ ਜ਼ਿੰਮੇਵਾਰੀ ਸਿਰਫ਼ ਵਿਸ਼ਵ ਪੱਧਰੀ ਖੇਡ ਸਮਾਗਮ ਦਾ ਆਯੋਜਨ ਕਰਨ ਨਾਲ ਹੀ ਖ਼ਤਮ ਨਹੀਂ ਹੁੰਦੀ। ਅਸੀਂ ਚਾਹੁੰਦੇ ਹਾਂ ਕਿ ਹਰ ਖਿਡਾਰੀ, ਅਧਿਕਾਰੀ ਅਤੇ ਮਹਿਮਾਨ ਪੰਜਾਬ ਤੋਂ ਇਹ ਮਹਿਸੂਸ ਕਰਕੇ ਜਾਵੇ ਕਿ ਉਨ੍ਹਾਂ ਨੇ ਕੁਝ ਬਹੁਤ ਖ਼ਾਸ ਅਨੁਭਵ ਕੀਤਾ ਹੈ। ਇੱਥੇ ਮਿਲਿਆ ਪਿਆਰ ਉਨ੍ਹਾਂ ਲਈ ਅਜਿਹੀ ਯਾਦ ਬਣਨਾ ਚਾਹੀਦਾ ਹੈ ਜਿਸ ਨੂੰ ਉਹ ਉਮਰ ਭਰ ਸੰਭਾਲ ਕੇ ਰੱਖਣ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਅੰਤਰਰਾਸ਼ਟਰੀ ਖੇਡ ਜਗਤ ਵਿੱਚ ਸੂਬੇ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਦਾ ਅਹਿਮ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਚੈਂਪੀਅਨਸ਼ਿਪ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣ, ਫਿਟਨੈਸ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਲਈ ਪ੍ਰੇਰਿਤ ਕਰੇਗੀ।
ਖੇਡਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡ ਮੁਕਾਬਲੇ ਭਾਸ਼ਾ, ਸੱਭਿਆਚਾਰ ਅਤੇ ਕੌਮੀਅਤ ਦੀਆਂ ਸੀਮਾਵਾਂ ਤੋਂ ਪਾਰ ਹੁੰਦੇ ਹਨ, ਜੋ ਆਪਸੀ ਸਤਿਕਾਰ, ਟੀਮ ਭਾਵਨਾ ਅਤੇ ਉੱਤਮਤਾ ਦੀ ਸਾਂਝ ਰਾਹੀਂ ਲੋਕਾਂ ਨੂੰ ਇੱਕਜੁੱਟ ਕਰਦੇ ਹਨ। ਉਨ੍ਹਾਂ ਕਿਹਾ, “ਮੈਦਾਨ ਵਿੱਚ ਖਿਡਾਰੀ ਇੱਕ-ਦੂਜੇ ਦੇ ਖ਼ਿਲਾਫ਼ ਖੇਡਦੇ ਹਨ, ਪਰ ਮੈਦਾਨ ਤੋਂ ਬਾਹਰ ਉਹ ਦੋਸਤੀ ਅਤੇ ਸਦਭਾਵਨਾ ਦੇ ਰਾਜਦੂਤ ਬਣਦੇ ਹਨ। ਮੈਂ ਸਾਰੀਆਂ ਭਾਗੀਦਾਰ ਟੀਮਾਂ ਨੂੰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਨ ਅਤੇ ਇਸ ਚੈਂਪੀਅਨਸ਼ਿਪ ਨੂੰ ਖੇਡ ਪ੍ਰਤਿਭਾ, ਦੋਸਤੀ ਅਤੇ ਆਪਸੀ ਸਤਿਕਾਰ ਦਾ ਜਸ਼ਨ ਬਣਾਉਣ ਦੀ ਅਪੀਲ ਕਰਦਾ ਹਾਂ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲੋਕਾਂ ਨੂੰ ਆਪਸ ਵਿੱਚ ਜੋੜਨ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਇਹ ਚੈਂਪੀਅਨਸ਼ਿਪ ਖੇਡਾਂ ਦੀ ਸਰਵਵਿਆਪੀ ਭਾਸ਼ਾ ਰਾਹੀਂ ਦੇਸ਼ਾਂ ਦਰਮਿਆਨ ਸਾਂਝ ਨੂੰ ਮਜ਼ਬੂਤ ਕਰਨ ਦਾ ਕੀਮਤੀ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਅੰਤਰਰਾਸ਼ਟਰੀ ਦਰਸ਼ਕਾਂ ਸਾਹਮਣੇ ਪੰਜਾਬ ਦੇ ਸੱਭਿਆਚਾਰਕ ਵਿਰਸੇ, ਅਗਾਂਹਵਧੂ ਸੋਚ ਅਤੇ ਵਿਸ਼ਾਲ ਖੇਡ ਸਮਰੱਥਾ ਨੂੰ ਪ੍ਰਦਰਸ਼ਿਤ ਕਰੇਗਾ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਅੰਤਰਰਾਸ਼ਟਰੀ ਟੂਰਨਾਮੈਂਟ ਪੰਜਾਬ ਵਿੱਚ ਖੇਡ ਗਤੀਵਿਧੀਆਂ ਵਿੱਚ ਵਿਸ਼ਵ ਪੱਧਰੀ ਭਾਗੀਦਾਰੀ ਨੂੰ ਉਤਸ਼ਾਹਿਤ ਕਰੇਗਾ ਅਤੇ ਖੇਡ ਸੈਰ-ਸਪਾਟੇ ਤੇ ਨੌਜਵਾਨਾਂ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸੂਬੇ ਦੀਆਂ ਸਮਰੱਥਾਵਾਂ ਅਤੇ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਦੀ ਸਮਰੱਥਾ ਨੂੰ ਵੀ ਦਰਸਾਏਗਾ।
ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਖੇਡਾਂ ਵਿੱਚ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੱਗੇ ਵਧਣ ਲਈ ਬਿਹਤਰ ਮੌਕੇ, ਬੁਨਿਆਦੀ ਢਾਂਚਾ ਅਤੇ ਮੰਚ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ।
ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਸਿਰਫ਼ ਇੱਕ ਖੇਡ ਮੁਕਾਬਲਾ ਨਹੀਂ ਹੈ, ਸਗੋਂ ਪੰਜਾਬ ਦੀ ਸੱਭਿਆਚਾਰਕ ਅਮੀਰੀ, ਖੇਡ ਇੱਛਾਵਾਂ ਅਤੇ ਮਹਿਮਾਨਨਿਵਾਜ਼ੀ ਦੇ ਜਜ਼ਬੇ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਇੱਕ ਸੁਨਹਿਰੀ ਮੌਕਾ ਹੈ।
ਮੁੱਖ ਮੰਤਰੀ ਨੇ ਸਾਰੀਆਂ ਟੀਮਾਂ ਨੂੰ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਉਨ੍ਹਾਂ ਦਾ ਠਹਿਰਾਅ ਯਾਦਗਾਰੀ ਅਨੁਭਵਾਂ, ਖੇਡ ਉੱਤਮਤਾ ਅਤੇ ਸਦੀਵੀ ਦੋਸਤੀ ਨਾਲ ਭਰਪੂਰ ਹੋਵੇਗਾ।
Advertisement
Advertisement
Advertisement
Advertisement
Scroll to Top