Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 12 September, 2023, 08:13 PM

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ:
ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ ਬੀਬੀਆਂ ਨਾਲ ਵੀ ਮੁਲਾਕਾਤ ਕੀਤੀ ਗਈ।
ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ। ਸਟਾਲਾਂ ਵਾਲਿਆਂ ਨੇ ਜਿੱਥੇ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੂਸਰੇ ਰਾਜਾਂ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਵਧੀਆ ਢੰਗ ਨਾਲ ਪੇਸ਼ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਜਿਵੇਂ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ, ਉਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਸਟਾਲ ਜ਼ਰੂਰ ਲਗਾਉਣੇ ਚਾਹੀਦੇ ਹਨ, ਜਿਸ ‘ਤੇ ਸੈਰ ਸਪਾਟਾ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਗਿਆ ਭਵਿੱਖ ਵਿੱਚ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਲੱਗਣ ਵਾਲੇ ਇਸ ਤਰ੍ਹਾਂ ਦੇ ਮੇਲੇ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਬਿਹਤਰ ਢੰਗ ਨਾਲ ਪੇਸ਼ ਕੀਤਾ ਜਾਵੇਗਾ।



Scroll to Top