Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 2:09 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 8 ਅਕਤੂਬਰ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ ‘ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ  ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ।

ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦੀਪ ਸਿੰਘ ਕੋਲ ਗਿਆ। ਮੁਲਜ਼ਮ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ ਮਿਲਣ ਲਈ ਕਿਹਾ, ਜਿਸਨੇ ਮਾਲ ਰਿਕਾਰਡ ਵਿੱਚ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਜ਼ਬੂਰਨ, ਸ਼ਿਕਾਇਤਕਰਤਾ ਨੇ ਸ਼ੁਰੂ ਵਿੱਚ 1,500 ਰੁਪਏ ਦਿੱਤੇ, ਪਰ ਮੁਲਜ਼ਮ ਰਾਕੇਸ਼ ਕੁਮਾਰ ਨੇ ਉਹ ਰਕਮ ਵਾਪਸ ਕਰ ਦਿੱਤੀ ਅਤੇ ਉਸਨੂੰ ਅਗਲੇ ਦਿਨ ਪੂਰੇ 5,000 ਰੁਪਏ ਲਿਆਉਣ ਲਈ ਕਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਮੰਗ ਬਾਰੇ ਹੋਈ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ, ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top