Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 3:21 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਦੀ ਹੋਈ ਨਿਯਮਤ ਨਿਯੁੱਕਤੀ

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਦੀ ਹੋਈ ਨਿਯਮਤ ਨਿਯੁੱਕਤੀ

ਚੰਡੀਗੜ੍ਹ, 9 ਅਕਤੂਬਰ 2026 : ਪੰਜਾਬ ਨੂੰ ਆਖ਼ਰਕਾਰ ਨਿਯਮਤ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਮਿਲ ਗਿਆ ਹੈ। 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਪੱਕਾ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਹ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਹਾਲਾਂਕਿ, ਉਨ੍ਹਾਂ ਦੀ ਨਿਯੁਕਤੀ ਸਬੰਧੀ ਰਸਮੀ ਹੁਕਮ ਜਾਰੀ ਹੋਣਾ ਅਜੇ ਬਾਕੀ ਦੱਸਿਆ ਗਿਆ ਹੈ।

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ 9 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਰਾਜਪਾਲ ਨੇ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ 1 ਜੁਲਾਈ 2026 ਨੂੰ ਭੇਜੇ ਗਏ ਤਿੰਨ ਆਈਪੀਐੱਸ ਅਧਿਕਾਰੀਆਂ ਦੇ ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਗੌਰਵ ਯਾਦਵ ਦੇ ਨਾਂ ’ਤੇ ਮੋਹਰ ਲਗਾਈ ਹੈ। ਇਸ ਪੈਨਲ ਵਿੱਚ ਡਾ. ਸ਼ਰਦ ਸੱਤਿਆ ਚੌਹਾਨ, ਹਰਪ੍ਰੀਤ ਸਿੰਘ ਸਿੱਧੂ ਅਤੇ ਗੌਰਵ ਯਾਦਵ ਦੇ ਨਾਂ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੱਕੇ ਡੀਜੀਪੀ ਦੀ ਨਿਯੁਕਤੀ ਲਈ ਯੂਪੀਐੱਸਸੀ ਨੂੰ 14 ਆਈਪੀਐੱਸ ਅਧਿਕਾਰੀਆਂ ਦੇ ਨਾਂ ਭੇਜੇ ਸਨ। ਇਸ ਤੋਂ ਬਾਅਦ ਯੂਪੀਐੱਸਸੀ ਵੱਲੋਂ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਗਿਆ, ਜਿਸ ਵਿੱਚੋਂ ਗੌਰਵ ਯਾਦਵ ਨੂੰ ਸੂਬੇ ਦੇ ਪੁਲਿਸ ਮੁਖੀ ਵਜੋਂ ਚੁਣਿਆ ਗਿਆ ਹੈ।

Advertisement
Advertisement
Advertisement
Advertisement
Scroll to Top