Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 7:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ/ਐਸ.ਏ.ਐਸ. ਨਗਰ, 9 ਅਕਤੂਬਰ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਫੇਜ਼-2, ਐਸ.ਏ.ਐਸ. ਨਗਰ ਸਥਿਤ ਮੁੱਖ ਦਫ਼ਤਰ ਵਿਖੇ “ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟ ਵਿੱਚ ਵਾਤਾਵਰਣ ਸੁਰੱਖਿਆ” ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਦੌਰਾਨ ਈ.ਈ.-ਕਮ-ਐਸ.ਈ.ਐਸ. ਇੰਜੀਨੀਅਰ ਸਰਬਜੀਤ ਸਿੰਘ; ਐਸ.ਈ.ਐਸ. ਡਾ. ਪ੍ਰਦੀਪ ਸ਼ਰਮਾ ਅਤੇ ਵਾਤਾਵਰਣ ਪ੍ਰਬੰਧਨ ਮਾਹਰ ਸ੍ਰੀ ਸਾਜ਼ਿਦ ਅਲੀ ਨੇ ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਾਲੇ ਸਥਾਨਾਂ ‘ਤੇ ਅਪਣਾਏ ਜਾਣ ਵਾਲੇ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਬਾਰੇ ਅਹਿਮ ਪੇਸ਼ਕਾਰੀਆਂ ਦਿੱਤੀਆਂ।

ਪੇਸ਼ਕਾਰੀਆਂ ਵਿੱਚ ਵਾਤਾਵਰਣ ਪ੍ਰਬੰਧਨ ਦੇ ਮੁੱਖ ਪਹਿਲੂਆਂ ਬਾਰੇ ਚਰਚਾ ਕੀਤੀ ਗਈ, ਜਿਸ ਵਿੱਚ ਸਾਈਟ ਦੀ ਸਫ਼ਾਈ ਅਤੇ ਹਾਊਸਕੀਪਿੰਗ, ਟ੍ਰੀਟਮੈਂਟ ਰਸਾਇਣਾਂ ਦੇ ਸੁਰੱਖਿਅਤ ਭੰਡਾਰਨ ਅਤੇ ਪ੍ਰਬੰਧਨ, ਰਹਿੰਦ-ਖੂੰਹਦ ਨੂੰ ਵੱਖ ਕਰਨਾ ਤੇ ਨਿਪਟਾਰਾ ਕਰਨਾ, ਪਾਣੀ ਤੇ ਮਿੱਟੀ ਪ੍ਰਦੂਸ਼ਣ ਦੀ ਰੋਕਥਾਮ, ਪੌਦੇ ਲਾ ਕੇ ਹਰਿਆਵਲ ਵਿੱਚ ਵਾਧਾ ਕਰਨਾ, ਕੰਮ ਦੌਰਾਨ ਸਿਹਤ ਅਤੇ ਸੁਰੱਖਿਆ, ਨਿੱਜੀ ਸੁਰੱਖਿਆ ਉਪਕਰਣਾਂ ਦੀ ਵਰਤੋਂ, ਅੱਗ ਸਬੰਧੀ ਸੁਰੱਖਿਆ, ਐਮਰਜੈਂਸੀ ਸਬੰਧੀ ਤਿਆਰੀ ਅਤੇ ਨਹਿਰੀ ਪਾਣੀ ਨਾਲ ਜੁੜੇ ਪ੍ਰਾਜੈਕਟਾਂ ਦੇ ਨਿਰਮਾਣ ਤੇ ਅਮਲ ਦੌਰਾਨ ਵਰਤੇ ਜਾਣ ਵਾਲੇ ਵਾਤਾਵਰਣ ਸੁਰੱਖਿਆ ਸਬੰਧੀ ਉਪਾਅ ਸ਼ਾਮਲ ਹਨ।

ਸਿਖਲਾਈ ਪ੍ਰੋਗਰਾਮ ਵਿੱਚ ਉਪ-ਮੰਡਲ ਇੰਜੀਨੀਅਰ (ਐਸ.ਡੀ.ਈ.), ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਅਤੇ ਨਹਿਰੀ ਪਾਣੀ ਦੇ ਪ੍ਰਾਜੈਕਟਾਂ ਨਾਲ ਜੁੜੇ ਪ੍ਰਾਜੈਕਟ ਮੈਨੇਜਰਾਂ ਨੇ ਹਿੱਸਾ ਲਿਆ। ਸੂਬਾਈ ਵਾਤਾਵਰਣ ਟੀਮ ਵੱਲੋਂ ਕੀਤੇ ਗਏ ਨਿਰੀਖਣ ਦੌਰਾਨ ਦਰਜ ਕੀਤੇ ਨੁਕਤੇ, ਪ੍ਰਾਜੈਕਟ ਸਾਈਟਾਂ ‘ਤੇ ਪਛਾਣੇ ਗਏ ਵਾਤਾਵਰਣ ਪਾਲਣਾ ਸਬੰਧੀ ਮੁੱਦਿਆਂ ਅਤੇ ਕਮੀਆਂ ਨੂੰ ਦੂਰ ਕਰਨ ਲਈ ਲੋੜੀਂਦੇ ਸੁਧਾਰਾਤਮਕ ਉਪਾਵਾਂ ਬਾਰੇ ਵਿਆਪਕ ਚਰਚਾ ਕੀਤੀ ਗਈ।

ਇਸ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਈਟਾਂ ਦੇ ਨਿਯਮਤ ਤੌਰ ‘ਤੇ ਨਿਰੀਖਣ ਕਰਨ, ਵਾਤਾਵਰਣ ਸਬੰਧੀ ਰਿਕਾਰਡਾਂ ਅਤੇ ਫੋਟੋਗ੍ਰਾਫਿਕ ਸਬੂਤਾਂ ਦੀ ਸੁਚੱਜੀ ਸਾਂਭ-ਸੰਭਾਲ, ਲਾਗੂ ਵਾਤਾਵਰਣ ਨਿਯਮਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਅਤੇ ਦੁਬਾਰਾ ਕਮੀਆਂ ਪੈਦਾ ਹੋਣ ਤੋਂ ਰੋਕਣ ਲਈ ਸੁਧਾਰਾਤਮਕ ਉਪਾਵਾਂ ਨੂੰ ਸਮੇਂ ਸਿਰ ਲਾਗੂ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਇਸ ਪ੍ਰੋਗਰਾਮ ਰਾਹੀਂ ਵਾਤਾਵਰਣ ਸੰਭਾਲ ਸਬੰਧੀ ਅਮਲਾਂ ਨੂੰ ਉਤਸ਼ਾਹਿਤ ਕਰਨ, ਵਾਤਾਵਰਣ ਨਿਯਮਾਂ ਦੀ ਸੁਚੱਜੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦੇ ਟਿਕਾਊ ਅਤੇ ਸੁਰੱਖਿਅਤ ਸੰਚਾਲਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਪ੍ਰਪੱਕ ਕੀਤਾ।

Advertisement
Advertisement
Advertisement
Advertisement
Scroll to Top