ਯੂਟਿਊਬਰ ਧਰੁਵ ਰਾਠੀ ਨੂੰ ਗੁਰੂਗ੍ਰਾਮ ਵਿਚ ਪੁਲਸ ਨੇ ਕੀਤਾ ਗ੍ਰਿਫਤਾਰ
ਗੁਰੂਗ੍ਰਾਮ, 10 ਅਕਤੂਬਰ : ਮਸਹੂਰ ਯੂਟਿਊਬਰ ਧਰੁਵ ਰਾਠੀ ਨੂੰ ਅੱਜ ਸਵੇਰ ਸਮੇ ਗੁਰੂਗ੍ਰਾਮ ਵਿਚ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਧਰੁਵ ਰਾਠੀ ਨੇ ਬੈਂਗਲੁਰੂ ਵਿੱਚ ਨਾਗਰਿਕਤਾ ਸੋਧ ਕਾਨੂੰਨ (CAA) ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਸੀ। ਉਨ੍ਹਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਅਜਿਹੇ ਸਮੇਂ ਸਾਹਮਣੇ ਆਈ ਹੈ, ਜਦੋਂ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ‘ਕਾਕਰੋਚ ਜਨਤਾ ਪਾਰਟੀ’ (CJP) ਵੱਲੋਂ ਪ੍ਰਦਰਸ਼ਨ ਕੀਤਾ ਜਾਣਾ ਹੈ।
ਜਾਣਕਾਰੀ ਅਨੁਸਾਰ ਅੱਜ ਯੂਟਿਊਬਰ ਧਰੁਵ ਰਾਠੀ ਨੂੰ ਗੁਰੂਗ੍ਰਾਮ ਵਿੱਚ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਪੁਲਿਸ ਨੇ ਸਵੇਰੇ ਕਰੀਬ 8 ਵਜੇ ਇਹ ਕਾਰਵਾਈ ਕੀਤੀ, ਪਰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੇ ਕਾਰਨਾਂ ਅਤੇ ਮਾਮਲੇ ਨਾਲ ਜੁੜੇ ਹੋਰ ਵੇਰਵਿਆਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।