ਡਰੱਗ ਸਮੱਗਲਰ ਨਵਪ੍ਰੀਤ ਸਿੰਘਨੂੰ ਤੁਰਕੀ ਤੋਂ ਲਿਆਂਦਾ ਭਾਰਤ
ਦਿੱਲੀ, 3 ਅਕਤੂਬਰ : ਡਰੱਗ ਸਮੱਗਲਰ ਨਵਪ੍ਰੀਤ ਸਿੰਘ ਜੋਕਿ ਤੁਰਕੀ ਦੀ ਨਾਗਰਿਕਤਾ ਲੈ ਕੇ ਉਥੇ ਰਹਿ ਰਿਹਾ ਸੀ, ਨੂੰ ਭਾਰਤੀ ਏਜੰਸੀਆਂ ਵੱਲੋਂ ਵਾਪਸ ਭਾਰਤ ਲਿਆਂਦਾ ਗਿਆ ਹੈ, ਜਿਸਨੂੰ ਭਾਰਤ ਲਿਆਕੇ ਉਸ ਕੋਲੋ ਹੋਰ ਪੁਛਤਾਛ ਕੀਤੀ ਜਾਵੇਗੀ ਤੇ ਇਸ ਮਾਮਲੇ ਦੀ ਤਹਿ ਤੱਕ ਜਾਇਆ ਜਾਵੇਗਾ।
ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਨਵਪ੍ਰੀਤ ਸਿੰਘ ਕਥਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜਿਆ ਹੋਇਆ ਹੈ। ਭਾਰਤ ਪਹੁੰਚਣ ਤੋਂ ਬਾਅਦ ਉਸਨੂੰ ਨਸ਼ਾ ਤਸਕਰੀ ਸਮੇਤ ਹੋਰ ਕਥਿਤ ਅਪਰਾਧਾਂ ਨਾਲ ਜੁੜੇ ਮਾਮਲਿਆਂ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।
ਅਮਿਤ ਸ਼ਾਹ ਮੁਤਾਬਕ ਨਵਪ੍ਰੀਤ ਸਿੰਘ ਨੇ ਕਥਿਤ ਤੌਰ ’ਤੇ ਆਪਣੀ ਪਛਾਣ ਛੁਪਾ ਕੇ ਤੁਰਕੀ ਦੀ ਨਾਗਰਿਕਤਾ ਹਾਸਲ ਕੀਤੀ ਸੀ ਅਤੇ ਉਥੇ ‘ਨਵਾਬ ਵਿਰਕ’ ਨਾਮ ਦੀ ਵਰਤੋਂ ਕਰਦਾ ਸੀ। ਉਸ ’ਤੇ ਅਫਗਾਨਿਸਤਾਨ ਤੋਂ ਭਾਰਤ ਤੱਕ ਹੈਰੋਇਨ ਅਤੇ ਮੈਥਾਮਫੇਟਾਮਾਈਨ ਦੀ ਤਸਕਰੀ ਲਈ ਯੋਜਨਾ ਬਣਾਉਣ ਅਤੇ ਇਸਨੂੰ ਅੰਜਾਮ ਦੇਣ ਦੇ ਦੋਸ਼ ਲੱਗੇ ਹਨ।