Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 7:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ’ (ਆਰ.ਡੀ.ਏ.) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ।

ਆਰ.ਡੀ.ਏ. ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਨੂੰ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।

ਇਸ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਇਸ ਦੇ ਵਾਈਸ-ਚੇਅਰਮੈਨ ਹੋਣਗੇ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਕਾਰਜਕਾਰੀ ਕਮੇਟੀ ਇਸ ਦੇ ਰੋਜ਼ਾਨਾ ਦੇ ਕੰਮਕਾਜ ਅਤੇ ਅੰਤਰ-ਵਿਭਾਗੀ ਤਾਲਮੇਲ ਦੀ ਦੇਖ-ਰੇਖ ਕਰੇਗੀ।

ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਨੂੰ ਹਰੀ ਝੰਡੀ

ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹੱਰਰ ਦੀ ਇੱਕ ਪੱਕੀ ਅਸਾਮੀ ਸਰੰਡਰ ਕਰਕੇ ਬਣਾਈਆਂ ਗਈਆਂ ਹਨ। ਇਸ ਕਦਮ ਦਾ ਮਕਸਦ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016 ਵਿੱਚ ਸੋਧ ਨੂੰ ਹਰੀ ਝੰਡੀ

ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰ ਦੀਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਅਸਾਮੀਆਂ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ‘ਤੇ ਕੰਮ ਕਰ ਰਹੀਆਂ ਅਜਿਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਭਰੀਆਂ ਜਾਣਗੀਆਂ, ਜਿਨ੍ਹਾਂ ਨੇ ਸਬੰਧਤ ਖੇਤਰ ਵਿੱਚ ਐਮ.ਐਸ.ਸੀ. (ਨਰਸਿੰਗ) ਕੀਤੀ ਹੋਵੇਗੀ। ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top