Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 4:35 pm

+91 90915 01313 , +91 90916 01313

punjabbanni@gmail.com
punjabbani@yahoo.com

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 7 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਝੋਨੇ ਦੇ ਖਰੀਦ ਸੀਜ਼ਨ 2026-27 ਨੂੰ ਨਿਰਵਿਘਨ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਸਪੱਸ਼ਟ ਸਬੂਤ ਇਹ ਹੈ ਕਿ ਹੁਣ ਤੱਕ 19222 ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਉਹ 10 ਜ਼ਿਲ੍ਹਿਆਂ – ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਨਿੱਜੀ ਤੌਰ ਉੱਤੇ ਜਾਇਜ਼ਾ ਲੈ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਮੰਡੀਆਂ ਦੇ ਦੌਰੇ ਦੌਰਾਨ ਕਿਸੇ ਵੀ ਕਿਸਾਨ ਜਾਂ ਖਰੀਦ ਸੀਜ਼ਨ ਨਾਲ ਸੰਬੰਧਿਤ ਕਿਸੇ ਵੀ ਹੋਰ ਧਿਰ ਵੱਲੋਂ ਇੱਕ ਵੀ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਬਾਹਰੀ ਰਾਜਾਂ ਤੋਂ ਕੋਈ ਝੋਨਾ ਮੰਡੀਆਂ ਵਿੱਚ ਨਾ ਆਵੇ, ਸਾਰੇ ਅੰਤਰ-ਰਾਜੀ ਨਾਕਿਆਂ ‘ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਜਲਾਲਾਬਾਦ ਵਿਖੇ ਕਥਿਤ ਤੌਰ ਤੇ ਹਰਿਆਣਾ ਨਾਲ ਸਬੰਧਤ ਇੱਕ ਵਿਅਕਤੀ ਨੂੰ ਪੰਜਾਬ ਤੋਂ ਬਾਹਰੋਂ ਝੋਨਾ ਲਿਆਉਂਦਿਆਂ ਫੜਿਆ ਗਿਆ ਹੈ। ਵਿਭਾਗੀ ਪੱਧਰ ‘ਤੇ ਜਾਂਚ ਚੱਲ ਰਹੀ ਹੈ ਅਤੇ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਵਰਤਮਾਨ ਖਰੀਦ ਪ੍ਰਕਿਰਿਆ ਦੀ ਤੇਜ਼ ਰਫ਼ਤਾਰ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ ਦੀ ਸ਼ਲਾਘਾ ਕਰਦਿਆਂ, ਮੰਤਰੀ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਖਰੀਦ ਦੀ ਰਫ਼ਤਾਰ ਵਿੱਚ ਕਦੇ ਵੀ ਕਮੀ ਨਾ ਆਵੇ।

ਮੰਤਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਨੂੰ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ, ਜਿਸ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਵਿਭਾਗ ਨੇ 5.09 ਲੱਖ ਬਾਰਦਾਨੇ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਹੈ। ਇਸ ਤੋਂ ਇਲਾਵਾ, ਅਕਤੂਬਰ ਮਹੀਨੇ ਲਈ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਚੁੱਕੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਡਿਪਟੀ ਡਾਇਰੈਕਟਰ ਖੁਰਾਕ (ਖਰੀਦ) ਗੀਤਾ ਬਿਸ਼ੰਭੂ, ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਹਾਜ਼ਿਰ ਸਨ।

Advertisement
Advertisement
Advertisement
Advertisement
Scroll to Top