ਪੱਟੀ ਵਿਚ ਦਿਨ-ਦਿਹਾੜੇ ਆਪ ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ
ਚੰਡੀਗੜ, 7 ਅਕਤੂਬਰ : ਪੱਟੀ ਇਲਾਕੇ ਵਿਚ ਅੱਜ ਇਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿਥੇ ਪੱਟੀ ਇਲਾਕੇ ਵਿਚ ਇਕ ਆਪ ਸਰਪੰਚ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਦੇ ਅਨੁਸਾਰ ਪਿੰਡ ਤੂਤ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਅਸ਼ਵਨੀ ਕੁਮਾਰ ਨੂੰ ਬਾਈਕ ਉਪਰ ਆਏ ਤਿੰਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਗੋਲੀਬਾਰੀ ਦੌਰਾਨ ਸਰਪੰਚ ਦਾ ਇੱਕ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਵਲੋ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਸਰਪੰਚ ਅਸ਼ਵਨੀ ਕੁਮਾਰ ਕਿਸੇ ਕੰਮ ਲਈ ਸਥਾਨਕ ਬਾਜ਼ਾਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਆਏ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨਾ ਦੀ ਮੌਤ ਹੋ ਗਈ।
ਇਹ ਘਟਨਾ ਲੁਧਿਆਣਾ ਵਿੱਚ ਇੱਕ ਸਾਬਕਾ ਸਰਪੰਚ ਦੇ ਕਤਲ ਤੋਂ ਕੁਝ ਦਿਨ ਬਾਅਦ ਵਾਪਰੀ ਹੈ। ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੜ ਸਵਾਲ ਉੱਠ ਰਹੇ ਹਨ।