Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 17 Oct 2026 | 2:15 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 17 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top