Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 8:52 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਅਕਤੂਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਨਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਪ੍ਰਭਾਵਸ਼ਾਲੀ ਦਖ਼ਲ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਸਦਕਾ ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ ਕੁੱਲ 137 ਬਾਲ ਵਿਆਹ ਸਫਲਤਾਪੂਰਵਕ ਰੋਕੇ ਗਏ ਹਨ।

ਉਨ੍ਹਾਂ ਸਾਲ-ਵਾਰ ਅੰਕੜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕ ਕੇ ਅਨੇਕਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਰਕਾਰ ਦੀ ਸਰਗਰਮ ਕਾਰਜ-ਪ੍ਰਣਾਲੀ, ਕਾਨੂੰਨ ਦੇ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਲੋਕਾਂ ਵਿੱਚ ਵੱਧ ਰਹੀ ਜਾਗਰੂਕਤਾ ਦਾ ਪ੍ਰਮਾਣ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ 2,076 ਬਾਲ ਵਿਆਹ ਰੋਕਥਾਮ ਅਫ਼ਸਰ (ਸੀ.ਐੱਮ.ਪੀ.ਓਜ਼) ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸੂਬੇ ਦੇ ਸਾਰੇ ਸੀ.ਡੀ.ਪੀ.ਓਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ। ਇਹ ਅਫ਼ਸਰ ਪਿੰਡ ਅਤੇ ਸ਼ਹਿਰੀ ਪੱਧਰ ‘ਤੇ ਜਾਗਰੂਕਤਾ ਫੈਲਾਉਣ, ਸ਼ੱਕੀ ਮਾਮਲਿਆਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ 10 ਫ਼ਰਵਰੀ 2025 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਬਾਲ ਵਿਆਹ ਰੋਕਥਾਮ ਯੂਨਿਟਾਂ ਦਾ ਗਠਨ ਕੀਤਾ ਹੈ। ਇਹ ਯੂਨਿਟਾਂ ਬਾਲ ਵਿਆਹ ਦੇ ਸੰਭਾਵਿਤ ਮਾਮਲਿਆਂ ਵਿੱਚ ਤੁਰੰਤ ਦਖ਼ਲ, ਪੀੜਤ ਬੱਚਿਆਂ ਦੇ ਬਚਾਅ ਅਤੇ ਮੁੜ ਵਸੇਬੇ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਕਿਸੇ ਵੀ ਬੱਚੇ ਤੋਂ ਉਸ ਦਾ ਬਚਪਨ, ਸਿੱਖਿਆ, ਸਿਹਤ ਅਤੇ ਬਿਹਤਰ ਭਵਿੱਖ ਖੋਹ ਲੈਂਦਾ ਹੈ, ਇਸ ਲਈ ਇਸ ਕੁਰੀਤੀ ਨੂੰ ਖ਼ਤਮ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਰਾਹੀਂ ਵੀ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ।

ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਅਧਿਆਪਕ, ਪੰਚਾਇਤੀ ਰਾਜ ਸੰਸਥਾਵਾਂ, ਧਾਰਮਿਕ ਆਗੂ, ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨ ਇਸ ਮੁਹਿੰਮ ਵਿੱਚ ਸਰਕਾਰ ਦੇ ਭਾਈਵਾਲ ਬਣਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬਾਲ ਵਿਆਹ ਹੋਣ ਦੀ ਸੂਚਨਾ ਮਿਲੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਬੱਚੇ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top