ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੁੱਜੇ ਪੰਜਾਬ : ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਚੰਡੀਗੜ, 20 ਅਕਤੂਬਰ 2026 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣੀ ਪੰਜਾਬ ਫੇਰੀ ਲਈ ਗੁਰਦਾਸਪੁਰ ਪਹੁੰਚ ਚੁੱਕੇ ਹਨ, ਜਿਥੇ ਉਨਾ ਗੁਲਜਾਰ ਸਿੰਘ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਅਮਿਤ ਸ਼ਾਹ ਨੇ ਪੀੜਤ ਪਰਿਵਾਰ ਨੂੰ ਪੂਰਨ ਇਨਸਾਫ ਦਿਵਾਉਣ ਦਾ ਭਰੋਸਾ ਦਿਵਾਇਆ ਹੈ।
ਜਾਣਕਾਰੀ ਦੇ ਅਨੁਸਾਰ ਆਪਣੀ ਇਸ ਫੇਰੀ ਤੋ ਬਾਅਦ ਕੇਦਰੀ ਗ੍ਰਹਿ ਮੰਤਰੀ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਫੇਰੀ ਦੇ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਨਵੀਂ ਅਨਾਜ ਮੰਡੀ ਅਤੇ ਮਾਰੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਘਰ ਦੇ ਆਲੇ-ਦੁਆਲੇ ਦੋ ਕਿਲੋਮੀਟਰ ਦੇ ਖੇਤਰ ਨੂੰ ਰੈੱਡ ਜ਼ੋਨ ਐਲਾਨਿਆ ਹੈ, ਜਿਸਨੂੰ ਲੈ ਕੇ ਸੁਰਖਿਆ ਪ੍ਰਬੰਧ ਸਖਤ ਕਰ ਦਿਤੇ ਗਏ ਹਨ। ਪੀੜਤ ਪਰਿਵਾਰ ਮੁਤਾਬਕ ਕੇਂਦਰੀ ਮੰਤਰੀ ਨੇ ਉਨ੍ਹਾਂ ਦੀ ਗੱਲ ਬਹੁਤ ਧਿਆਨ ਨਾਲ ਸੁਣੀ। ਪੀੜਤ ਪਰਿਵਾਰ ਨੇ ਆਸ ਪ੍ਰਗਟਾਈ ਕਿ ਹੁਣ ਮਾਮਲੇ ਵਿੱਚ ਯੋਗ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।