Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 12 Oct 2026 | 6:12 pm

+91 90915 01313 , +91 90916 01313

punjabbanni@gmail.com
punjabbani@yahoo.com

ਰੂਸ ਦੇ ਊਰਜਾ ਢਾਂਚੇ ’ਤੇ ਹਮਲੇ ਰੋਕਣ ਲਈ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਚਿਤਾਵਨੀ

ਰੂਸ ਦੇ ਊਰਜਾ ਢਾਂਚੇ ’ਤੇ ਹਮਲੇ ਰੋਕਣ ਲਈ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਚਿਤਾਵਨੀ

ਦਿੱਲੀ, 12 ਅਕਤੂਬਰ 2026 : ਇਕ ਪਾਸੇ ਜਿਥੇ ਰੂਸ ਤੇ ਯੂਕਰੇਨ ਵਿਚਾਲੇ ਜੰਗ ਚਲ ਰਹੀ ਹੈ, ਉਥੇ ਦੂਸਰੇ ਪਾਸੇ ਹੁਣ ਅਮਰੀਕਾ ਨੇ ਆਪਣਾਂ ਰੁਖ ਬਦਲਦਿਆਂ ਯੂਕਰੇਨ ਨੂੰ ਯੂਕਰੇਨ ਨੂੰ ਰੂਸ ਦੇ ਊਰਜਾ ਢਾਂਚੇ, ਖ਼ਾਸ ਕਰਕੇ ਤੇਲ ਸੋਧਕ ਕਾਰਖਾਨਿਆਂ ’ਤੇ ਹਮਲੇ ਬੰਦ ਕਰਨ ਲਈ ਦਬਾਅ ਪਾਉਦਿਆਂ ਚਿਤਾਵਨੀ ਦਿੱਤੀ ਹੈ।

ਜਾਣਕਾਰੀ ਦੇ ਅਨੁਸਾਰ ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਯੂਕਰੇਨ ਨੇ ਇਹ ਹਮਲੇ ਨਾ ਰੋਕੇ ਤਾਂ ਉਸ ਨੂੰ ਹਥਿਆਰ ਮੁਹੱਈਆ ਕਰਵਾਉਣ ਦੀ ਪ੍ਰਣਾਲੀ ਬੰਦ ਕੀਤੀ ਜਾ ਸਕਦੀ ਹੈ। ਯੂਰਪੀ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਅਤੇ ਯੂਕਰੇਨ ਵਿਚਾਲੇ ਊਰਜਾ ਖੇਤਰ ਵਿੱਚ ਤੁਰੰਤ ਜੰਗਬੰਦੀ ਹੋਣ ਬਾਰੇ ਜਾਣਕਾਰੀ ਦਿੱਤੀ।

ਟਰੰਪ ਨੇ ਜ਼ੇਲੈਂਸਕੀ ਨੂੰ ਨਵਾਂ ਰਾਸ਼ਟਰਪਤੀ ਚੁਣਨ ਦੀ ਦਿੱਤੀ ਸਲਾਹ

ਵ੍ਹਾਈਟ ਹਾਊਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਨਾਲ ਗੱਲਬਾਤ ਕਰਨ ਦੇ ਮਾਮਲੇ ਵਿੱਚ ਜ਼ੇਲੈਂਸਕੀ ਦੀ ਪਹੁੰਚ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਯੂਕਰੇਨ ਨੂੰ ਅਜਿਹੇ ਆਗੂ ਦੀ ਲੋੜ ਹੈ, ਜੋ ਸਮਝੌਤਾ ਕਰਨ ਦੇ ਯੋਗ ਹੋਵੇ।
ਟਰੰਪ ਨੇ ਕਿਹਾ, “ਤੁਸੀਂ ਜਾਣਦੇ ਹੋ ਕਿ ਮੈਂ ਕੀ ਸੁਝਾਅ ਦਿੰਦਾ ਹਾਂ? ਮੇਰਾ ਸੁਝਾਅ ਹੈ ਕਿ ਉਨ੍ਹਾਂ ਨੂੰ ਨਵਾਂ ਆਗੂ ਚੁਣਨਾ ਚਾਹੀਦਾ ਹੈ, ਜੋ ਸਮਝੌਤਾ ਕਰ ਸਕੇ, ਕਿਉਂਕਿ ਉਹ ਕਈ ਸਮਝੌਤੇ ਕਰ ਸਕਦਾ ਸੀ, ਪਰ ਕਿਸੇ ਕਾਰਨ ਉਹ ਅਜਿਹਾ ਨਹੀਂ ਕਰਦਾ।”

Advertisement
Advertisement
Advertisement
Advertisement
Scroll to Top